ਲੋਕਾ 10:30
ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।
ਲੋਕਾ 20:35
ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ।
ਰਸੂਲਾਂ ਦੇ ਕਰਤੱਬ 19:11
ਸੱਕੇਵਾਂ ਦੇ ਪੁੱਤਰ ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ।
ਰਸੂਲਾਂ ਦੇ ਕਰਤੱਬ 24:2
ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।
ਰਸੂਲਾਂ ਦੇ ਕਰਤੱਬ 26:22
ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।
ਰਸੂਲਾਂ ਦੇ ਕਰਤੱਬ 27:3
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।
ਰਸੂਲਾਂ ਦੇ ਕਰਤੱਬ 28:2
ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।
੧ ਕੁਰਿੰਥੀਆਂ 14:10
ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।
੧ ਕੁਰਿੰਥੀਆਂ 15:37
ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸਰੀਰ ਨਹੀਂ ਹੁੰਦਾ ਜਿਹੜਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ।
੧ ਕੁਰਿੰਥੀਆਂ 16:6
ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸੱਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿੱਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸੱਕਦੇ ਹੋ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்