ਮੱਤੀ 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
ਮੱਤੀ 5:24
ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।
ਮੱਤੀ 5:41
ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
ਮੱਤੀ 8:4
ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
ਮੱਤੀ 8:13
ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।
ਮੱਤੀ 8:32
ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇੱਜ਼ੜ ਪਹਾੜੀ ਦੀ ਢਲਾਣ ਤੋਂ ਭੱਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।
ਮੱਤੀ 13:44
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
ਮੱਤੀ 16:23
ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
ਮੱਤੀ 18:15
ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।
Occurences : 81
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்