ਯੂਹੰਨਾ 13:15
ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
ਇਬਰਾਨੀਆਂ 4:11
ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵੜਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।
ਇਬਰਾਨੀਆਂ 8:5
ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”
ਇਬਰਾਨੀਆਂ 9:23
ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ।
ਯਾਕੂਬ 5:10
ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
੨ ਪਤਰਸ 2:6
ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்