ਮੱਤੀ 3:11
“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
ਮੱਤੀ 10:10
ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ।
ਮਰਕੁਸ 1:7
ਅਤੇ ਉਸ ਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵੱਧ ਮਹਾਨ ਹੈ ਅਤੇ ਮੈਂ ਇਸ ਲਾਇੱਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ।
ਲੋਕਾ 3:16
ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
ਲੋਕਾ 10:4
ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
ਲੋਕਾ 15:22
“ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵੱਧੀਆ ਕੱਪੜੇ ਲਿਆਓ ਅਤੇ ਉਸ ਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸ ਦੇ ਪੈਰਾਂ ਵਿੱਚ ਜੁੱਤੀ ਪੁਆਵੋ।
ਲੋਕਾ 22:35
ਬਿਪਤਾ ਲਈ ਤਿਆਰ ਰਹੋ ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”
ਯੂਹੰਨਾ 1:27
ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
ਰਸੂਲਾਂ ਦੇ ਕਰਤੱਬ 7:33
“ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ।
ਰਸੂਲਾਂ ਦੇ ਕਰਤੱਬ 13:25
ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்