ਮਰਕੁਸ 6:11
ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਣ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂੜ ਝਾੜ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”
ਮਰਕੁਸ 7:28
ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”
ਲੋਕਾ 8:16
ਆਪਣੀ ਸਿਆਣਪਤਾ ਨੂੰ ਵਰਤੋ “ਕੋਈ ਵੀ ਮਨੁੱਖ ਦੀਵਾ ਬਾਲਕੇ ਉਸ ਨੂੰ ਭਾਂਡੇ ਨਾਲ ਢੱਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸੱਕਣ।
ਯੂਹੰਨਾ 1:50
ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
ਇਬਰਾਨੀਆਂ 2:8
ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।” ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ।
ਪਰਕਾਸ਼ ਦੀ ਪੋਥੀ 5:3
ਪਰ ਉੱਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹੜਾ ਸੂਚੀ ਪੱਤਰ ਖੋਲ੍ਹ ਸੱਕੇ ਜਾਂ ਅੰਦਰ ਝਾਕ ਸੱਕੇ।
ਪਰਕਾਸ਼ ਦੀ ਪੋਥੀ 5:13
ਫ਼ੇਰ ਮੈਂ ਸਵਰਗ ਵਿੱਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿੱਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਇੱਕਲਿਆਂ ਇਹ ਕਹਿੰਦਿਆਂ ਸੁਣਿਆ: “ਉਸ ਇੱਕ ਨੂੰ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈ ਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।”
ਪਰਕਾਸ਼ ਦੀ ਪੋਥੀ 6:9
ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।
ਪਰਕਾਸ਼ ਦੀ ਪੋਥੀ 12:1
ਔਰਤ ਤੇ ਅਜਗਰ ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்