ਲੋਕਾ 8:15
ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
ਲੋਕਾ 21:19
ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।
ਰੋਮੀਆਂ 2:7
ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।
ਰੋਮੀਆਂ 5:3
ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
ਰੋਮੀਆਂ 5:4
ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ।
ਰੋਮੀਆਂ 8:25
ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।
ਰੋਮੀਆਂ 15:4
ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
ਰੋਮੀਆਂ 15:5
ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।
੨ ਕੁਰਿੰਥੀਆਂ 1:6
ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।
੨ ਕੁਰਿੰਥੀਆਂ 6:4
ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮੱਸਿਆਵਾਂ ਵਿੱਚ।
Occurences : 32
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்