੨ ਕੁਰਿੰਥੀਆਂ 7:11
ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸੱਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸ ਨੂੰ ਸਦਮਾ ਲੱਗਿਆ।
੨ ਕੁਰਿੰਥੀਆਂ 11:2
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
ਫ਼ਿਲਿੱਪੀਆਂ 4:8
ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।
੧ ਤਿਮੋਥਿਉਸ 5:22
ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।
ਤੀਤੁਸ 2:5
ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
ਯਾਕੂਬ 3:17
ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
੧ ਯੂਹੰਨਾ 3:3
ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்