ਮੱਤੀ 4:8
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
ਮੱਤੀ 17:1
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।
ਮਰਕੁਸ 9:2
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸ ਦੇ ਨਾਲ ਸਨ। ਜਦੋਂ ਹਾਲੇ ਉਸ ਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਸੀ।
ਲੋਕਾ 4:5
ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ।
ਲੋਕਾ 16:15
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
ਰਸੂਲਾਂ ਦੇ ਕਰਤੱਬ 13:17
ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।
ਰੋਮੀਆਂ 12:16
ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
ਇਬਰਾਨੀਆਂ 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
ਇਬਰਾਨੀਆਂ 7:26
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
ਪਰਕਾਸ਼ ਦੀ ਪੋਥੀ 21:10
ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்