ਮੱਤੀ 6:25
ਪਰਮੇਸ਼ੁਰ ਦੇ ਰਾਜ ਨੂੰ ਪਹਿਲ “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
ਮੱਤੀ 6:31
“ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’
ਮੱਤੀ 12:4
ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
ਮੱਤੀ 12:4
ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
ਮੱਤੀ 14:16
ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
ਮੱਤੀ 14:20
ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
ਮੱਤੀ 15:20
ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁੱਧ ਨਹੀਂ ਬਣਾਉਂਦੀ।”
ਮੱਤੀ 15:32
ਯਿਸੂ ਦਾ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਕਰਾਉਣਾ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
ਮੱਤੀ 15:37
ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸ ਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ।
ਮੱਤੀ 25:35
ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
Occurences : 97
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்