ਮੱਤੀ 11:19
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
ਲੋਕਾ 7:6
ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।
ਲੋਕਾ 7:34
ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’
ਲੋਕਾ 11:5
ਲਗਾਤਾਰ ਮੰਗਦੇ ਰਹੋ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’
ਲੋਕਾ 11:5
ਲਗਾਤਾਰ ਮੰਗਦੇ ਰਹੋ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’
ਲੋਕਾ 11:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।
ਲੋਕਾ 12:4
ਸਿਰਫ਼ ਪਰਮੇਸ਼ੁਰ ਤੋਂ ਡਰੋ ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸੱਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸੱਕਦੇ।
ਲੋਕਾ 14:10
“ਇਸ ਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹੜੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵੱਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨਾਂ ਦੇ ਸਾਹਮਣੇ ਤੇਰੀ ਇੱਜ਼ਤ ਹੋਵੇਗੀ।
ਲੋਕਾ 14:12
ਤੁਹਾਨੂੰ ਇਨਾਮ ਦਿੱਤਾ ਜਾਵੇਗਾ ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸ ਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
Occurences : 29
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்