੧ ਕੁਰਿੰਥੀਆਂ 4:6
ਭਰਾਵੋ ਅਤੇ ਭੈਣੋ, ਮੈਂ ਅਪੁੱਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸੱਕੋਂ ਜਿਹੜੇ ਤੁਸੀਂ ਸਾਥੋਂ ਸਿੱਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।
੧ ਕੁਰਿੰਥੀਆਂ 4:18
ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ।
੧ ਕੁਰਿੰਥੀਆਂ 4:19
ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ।
੧ ਕੁਰਿੰਥੀਆਂ 5:2
ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸੀ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕੱਢ ਦੇਣਾ ਚਾਹੀਦਾ ਸੀ।
੧ ਕੁਰਿੰਥੀਆਂ 8:1
ਮੂਰਤੀਆਂ ਨੂੰ ਭੇਂਟ ਕੀਤੇ ਭੋਜਨ ਬਾਰੇ ਹੁਣ ਮੈਂ ਕੁਰਬਾਨੀ ਦੇ ਉਸ ਮਾਸ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚੜ੍ਹਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵੱਧੇਰੇ ਬਲਵਾਨ ਹੋਵੋ।
੧ ਕੁਰਿੰਥੀਆਂ 13:4
ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।
ਕੁਲੁੱਸੀਆਂ 2:18
ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்