ਮੱਤੀ 4:16
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”
ਮੱਤੀ 4:16
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”
ਮੱਤੀ 5:14
“ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।
ਮੱਤੀ 5:16
ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।
ਮੱਤੀ 6:23
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
ਮੱਤੀ 10:27
ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ।
ਮੱਤੀ 17:2
ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
ਮਰਕੁਸ 14:54
ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।
ਲੋਕਾ 2:32
ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”
ਲੋਕਾ 8:16
ਆਪਣੀ ਸਿਆਣਪਤਾ ਨੂੰ ਵਰਤੋ “ਕੋਈ ਵੀ ਮਨੁੱਖ ਦੀਵਾ ਬਾਲਕੇ ਉਸ ਨੂੰ ਭਾਂਡੇ ਨਾਲ ਢੱਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸੱਕਣ।
Occurences : 70
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்