No lexicon data found for Strong's number: 5461

ਲੋਕਾ 11:36
ਜੇਕਰ ਤੁਹਾਡਾ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।”

ਯੂਹੰਨਾ 1:9
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।

੧ ਕੁਰਿੰਥੀਆਂ 4:5
ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।

ਅਫ਼ਸੀਆਂ 1:18
ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।

ਅਫ਼ਸੀਆਂ 3:9
ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।

੨ ਤਿਮੋਥਿਉਸ 1:10
ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ।

ਇਬਰਾਨੀਆਂ 6:4
ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।

ਇਬਰਾਨੀਆਂ 10:32
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।

ਪਰਕਾਸ਼ ਦੀ ਪੋਥੀ 18:1
ਬੇਬੀਲੋਨ ਤਬਾਹ ਹੋ ਗਿਆ ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣਮਈ ਕਰ ਦਿੱਤਾ।

ਪਰਕਾਸ਼ ਦੀ ਪੋਥੀ 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்