ਲੋਕਾ 1:30
ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ।
ਲੋਕਾ 2:40
ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।
ਲੋਕਾ 2:52
ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵੱਧਿਆ, ਅਤੇ ਉਸ ਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ।
ਲੋਕਾ 4:22
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
ਲੋਕਾ 6:32
“ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
ਲੋਕਾ 6:33
ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
ਲੋਕਾ 6:34
ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।
ਲੋਕਾ 17:9
ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।
ਯੂਹੰਨਾ 1:14
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਯੂਹੰਨਾ 1:16
ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ।
Occurences : 156
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்