Base Word
χίλιοι
Short Definitiona thousand
Long Definitiona thousand
Derivationplural of uncertain affinity
Same as
International Phonetic Alphabetˈxi.li.y
IPA modˈxi.li.y
Syllablechilioi
DictionHEE-lee-oo
Diction ModHEE-lee-oo
Usagethousand

੨ ਪਤਰਸ 3:8
ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।

੨ ਪਤਰਸ 3:8
ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।

ਪਰਕਾਸ਼ ਦੀ ਪੋਥੀ 11:3
ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।”

ਪਰਕਾਸ਼ ਦੀ ਪੋਥੀ 12:6
ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸ ਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।

ਪਰਕਾਸ਼ ਦੀ ਪੋਥੀ 14:20
ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।

ਪਰਕਾਸ਼ ਦੀ ਪੋਥੀ 20:2
ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।

ਪਰਕਾਸ਼ ਦੀ ਪੋਥੀ 20:3
ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।

ਪਰਕਾਸ਼ ਦੀ ਪੋਥੀ 20:4
ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।

ਪਰਕਾਸ਼ ਦੀ ਪੋਥੀ 20:5
(ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ 1000 ਵਰ੍ਹਾ ਖਤਮ ਨਹੀਂ ਹੋ ਗਿਆ।) ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉੱਥਾਨ ਹੈ।

ਪਰਕਾਸ਼ ਦੀ ਪੋਥੀ 20:6
ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸ ਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்