ਮੱਤੀ 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
ਮੱਤੀ 15:30
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
ਮੱਤੀ 15:31
ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁੰਡੇ ਚੰਗੇ ਹੁੰਦੇ ਹਨ, ਲੰਗੜ੍ਹੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
ਮੱਤੀ 18:8
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
ਮੱਤੀ 21:14
ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
ਮਰਕੁਸ 9:45
ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ।
ਲੋਕਾ 7:22
ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸੱਕਦੇ ਹਨ, ਲੰਗੜ੍ਹੇ ਤੁਰ ਸੱਕਦੇ ਹਨ ਕੋੜ੍ਹੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸੱਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
ਲੋਕਾ 14:13
ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗੜਿਆਂ, ਟੁੰਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ।
ਲੋਕਾ 14:21
“ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
ਯੂਹੰਨਾ 5:3
ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்