ਮੱਤੀ 8:13
ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।
ਮੱਤੀ 9:22
ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
ਮੱਤੀ 10:19
ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ।
ਮੱਤੀ 14:15
ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”
ਮੱਤੀ 15:28
ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
ਮੱਤੀ 17:18
ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।
ਮੱਤੀ 18:1
ਯਿਸੂ ਨੇ ਦੱਸਿਆ ਕਿ ਕੌਣ ਮਹਾਨ ਹੈ ਉਸੇ ਘੜੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”
ਮੱਤੀ 20:3
“ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।
ਮੱਤੀ 20:5
ਅਤੇ ਉਹ ਲੋਕ ਵੀ ਉਸ ਦੇ ਖੇਤ ਵਿੱਚ ਕੰਮ ਕਰਨ ਲਈ ਚੱਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸ ਨੇ ਕੁਝ ਕਾਮਿਆਂ ਨੂੰ ਉਸ ਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।
ਮੱਤੀ 20:6
ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?’
Occurences : 108
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்