ਮੱਤੀ 13:44
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
ਮੱਤੀ 13:46
ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ।
ਮੱਤੀ 14:15
ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”
ਮੱਤੀ 21:12
ਯਿਸੂ ਦਾ ਮੰਦਰ ਵਿੱਚ ਹੋਣਾ ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
ਮੱਤੀ 25:9
“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁੱਲ ਲੈ ਆਵੋ।’
ਮੱਤੀ 25:10
“ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿੱਛੋਂ ਲਾੜਾ ਆ ਗਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
ਮੱਤੀ 27:7
ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇੱਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।
ਮਰਕੁਸ 6:36
ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸੱਕਣ।”
ਮਰਕੁਸ 6:37
ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”
ਮਰਕੁਸ 11:15
ਯਿਸੂ ਦਾ ਮੰਦਰ ਵੱਲ ਨੂੰ ਜਾਣਾ ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕੱਢਣ ਲੱਗਾ। ਉਸ ਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿੱਥੇ ਲੋਕ ਘੁੱਗੀਆਂ ਵੇਚ ਰਹੇ ਸਨ।
Occurences : 31
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்