ਮੱਤੀ 5:42
ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।
ਮੱਤੀ 26:52
ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।
ਮੱਤੀ 27:3
ਯਹੂਦਾ ਨੇ ਆਤਮ ਹੱਤਿਆ ਕੀਤੀ ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।
ਲੋਕਾ 23:14
“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
ਰਸੂਲਾਂ ਦੇ ਕਰਤੱਬ 3:26
ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”
ਰੋਮੀਆਂ 11:26
ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕੱਢ ਸੁੱਟੇਗਾ।
੨ ਤਿਮੋਥਿਉਸ 1:15
ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।
੨ ਤਿਮੋਥਿਉਸ 4:4
ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।
ਤੀਤੁਸ 1:14
ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।
ਇਬਰਾਨੀਆਂ 12:25
ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்