Base Word
ἀρέσκω
Short Definitionto be agreeable (or by implication, to seek to be so)
Long Definitionto please
Derivationprobably from G0142 (through the idea of exciting emotion)
Same asG0142
International Phonetic Alphabetɑˈrɛ.sko
IPA modɑˈre̞.skow
Syllableareskō
Dictionah-REH-skoh
Diction Modah-RAY-skoh
Usageplease

ਮੱਤੀ 14:6
ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।

ਮਰਕੁਸ 6:22
ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”

ਰਸੂਲਾਂ ਦੇ ਕਰਤੱਬ 6:5
ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।

ਰੋਮੀਆਂ 8:8
ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦੇ।

ਰੋਮੀਆਂ 15:1
ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।

ਰੋਮੀਆਂ 15:2
ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।

ਰੋਮੀਆਂ 15:3
ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”

੧ ਕੁਰਿੰਥੀਆਂ 7:32
ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁੱਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।

੧ ਕੁਰਿੰਥੀਆਂ 7:33
ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲੱਗਿਆ ਰਹਿੰਦਾ ਹੈ।

੧ ਕੁਰਿੰਥੀਆਂ 7:34
ਉਸ ਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁੜੀ, ਪ੍ਰਭੂ ਦੇ ਕੰਮ ਵਿੱਚ ਰੁੱਝੀ ਰਹਿੰਦੀ ਹੈ। ਉਹ ਆਪਣਾ ਸਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਦੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।

Occurences : 17

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்