ਮੱਤੀ 2:4
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?
ਮੱਤੀ 16:21
ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
ਮੱਤੀ 20:18
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।
ਮੱਤੀ 21:15
ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
ਮੱਤੀ 21:23
ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
ਮੱਤੀ 21:45
ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।
ਮੱਤੀ 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
ਮੱਤੀ 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
ਮੱਤੀ 26:14
ਯਹੂਦਾ ਦਾ ਯਿਸੂ ਦਾ ਦੁਸ਼ਮਨ ਬਣ ਜਾਣਾ ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸੱਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ,
ਮੱਤੀ 26:47
ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।
Occurences : 123
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்