ਮਰਕੁਸ 7:22
ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।
ਰੋਮੀਆਂ 13:13
ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।
੨ ਕੁਰਿੰਥੀਆਂ 12:21
ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।
ਗਲਾਤੀਆਂ 5:19
ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,
ਅਫ਼ਸੀਆਂ 4:19
ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
੧ ਪਤਰਸ 4:3
ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
੨ ਪਤਰਸ 2:7
ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵੱਗਿਆ ਕਰਕੇ ਜੀਵਨ ਵਤੀਤ ਕੀਤਾ।
੨ ਪਤਰਸ 2:18
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
ਯਹੂ ਦਾਹ 1:4
ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்