ਮੱਤੀ 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
ਮੱਤੀ 26:58
ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।
ਮੱਤੀ 26:69
ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
ਮਰਕੁਸ 14:54
ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।
ਮਰਕੁਸ 14:66
ਪਤਰਸ ਇਹ ਕਹਿੰਦਿਆਂ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਹੈ ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।
ਮਰਕੁਸ 15:16
ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।
ਲੋਕਾ 11:21
“ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰ ਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਹੁੰਦੀ ਹੈ।
ਲੋਕਾ 22:55
ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹੜੇ ਦੇ ਵਿੱਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ।
ਯੂਹੰਨਾ 10:1
ਅਯਾਲੀ ਅਤੇ ਉਸਦੀਆਂ ਭੇਡਾਂ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
ਯੂਹੰਨਾ 10:16
ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்