ਲੋਕਾ 2:37
ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।
ਲੋਕਾ 4:13
ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ।
ਲੋਕਾ 8:13
ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
ਲੋਕਾ 13:27
ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
ਰਸੂਲਾਂ ਦੇ ਕਰਤੱਬ 5:37
ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।
ਰਸੂਲਾਂ ਦੇ ਕਰਤੱਬ 5:38
ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ।
ਰਸੂਲਾਂ ਦੇ ਕਰਤੱਬ 12:10
ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉੱਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।
ਰਸੂਲਾਂ ਦੇ ਕਰਤੱਬ 15:38
ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ।
ਰਸੂਲਾਂ ਦੇ ਕਰਤੱਬ 19:9
ਪਰ ਕੁਝ ਯਹੂਦੀ ਬੜੇ ਕੱਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਹਮਣੇ ਯਿਸੂ ਦੇ ਰਾਹ ਬਾਰੇ ਮਾੜੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚੱਲਾ ਗਿਆ। ਉੱਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।
ਰਸੂਲਾਂ ਦੇ ਕਰਤੱਬ 22:29
ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚੱਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸ ਨੂੰ ਜੰਜ਼ੀਰਾਂ ਪਾ ਚੁੱਕਾ ਸੀ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்