ਮੱਤੀ 23:4
ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।
ਮੱਤੀ 23:23
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।
ਰਸੂਲਾਂ ਦੇ ਕਰਤੱਬ 20:29
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
ਰਸੂਲਾਂ ਦੇ ਕਰਤੱਬ 25:7
ਪੌਲੁਸ ਉਸ ਕਮਰੇ ਵਿੱਚ ਆਇਆ। ਜਿਹੜੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸ ਦੇ ਆਸ-ਪਾਸ ਖੜ੍ਹੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕੜੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸੱਕੇ।
੨ ਕੁਰਿੰਥੀਆਂ 10:10
ਕੁਝ ਲੋਕੀਂ ਆਖਦੇ ਨੇ, “ਪੌਲੁਸ ਦੇ ਪੱਤਰ ਸ਼ਕਤੀਸ਼ਾਲੀ ਹਨ ਤੇ ਮਹੱਤਵਪੂਰਣ ਹਨ। ਪਰ ਜਦੋਂ ਉਹ ਸਾਡੇ ਨਾਲ ਹੁੰਦਾ ਹੈ ਉਹ ਕਮਜ਼ੋਰ ਹੁੰਦਾ ਹੈ। ਅਤੇ ਉਸਦੀ ਬੋਲਚਾਲ ਕੁਝ ਵੀ ਨਹੀਂ ਹੁੰਦੀ।”
੧ ਯੂਹੰਨਾ 5:3
ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்