ਮੱਤੀ 12:42
“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।
ਲੋਕਾ 11:31
ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।
ਰਸੂਲਾਂ ਦੇ ਕਰਤੱਬ 8:27
ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
ਪਰਕਾਸ਼ ਦੀ ਪੋਥੀ 18:7
ਉਸ ਨੇ ਆਪਣੇ ਆਪ ਨੂੰ ਜਿੰਨੀ ਵੱਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸ ਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, ‘ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।’
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்