ਮੱਤੀ 27:19
ਜਦੋਂ ਉਹ ਨਿਆਂੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸ ਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”
ਯੂਹੰਨਾ 19:13
ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ “ਪੱਥਰ ਦੇ ਚਬੂਤਰੇ” ਨਾਂ ਦੇ ਥਾਂ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਗੱਬਥਾ ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ।
ਰਸੂਲਾਂ ਦੇ ਕਰਤੱਬ 7:5
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।
ਰਸੂਲਾਂ ਦੇ ਕਰਤੱਬ 12:21
ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।
ਰਸੂਲਾਂ ਦੇ ਕਰਤੱਬ 18:12
ਪੌਲੁਸ ਨੂੰ ਗਾਲੀਓ ਅੱਗੇ ਪੇਸ਼ ਕੀਤਾ ਗਿਆ ਜਦੋਂ ਗਾਲੀਓ ਅਖਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕੱਠੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ,
ਰਸੂਲਾਂ ਦੇ ਕਰਤੱਬ 18:16
ਤਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।
ਰਸੂਲਾਂ ਦੇ ਕਰਤੱਬ 18:17
ਤਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ੜ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਸਾਹਮਣੇ ਲਿਆਕੇ ਮਾਰਿਆ, ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।
ਰਸੂਲਾਂ ਦੇ ਕਰਤੱਬ 25:6
ਫ਼ੇਸਤੁਸ ਅੱਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸ ਦੇ ਸਾਹਮਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ।
ਰਸੂਲਾਂ ਦੇ ਕਰਤੱਬ 25:10
ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।
ਰਸੂਲਾਂ ਦੇ ਕਰਤੱਬ 25:17
ਇਸ ਲਈ ਇਹ ਯਹੂਦੀ ਇੱਥੇ ਇਕੱਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਹਮਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்