Base Word | |
בִּכְרִי | |
Short Definition | Bikri, an Israelite |
Long Definition | a Benjamite, father of Sheba |
Derivation | from H1069; youth-ful |
International Phonetic Alphabet | bɪkˈrɪi̯ |
IPA mod | biχˈʁiː |
Syllable | bikrî |
Diction | bik-REE |
Diction Mod | beek-REE |
Usage | Bichri |
Part of speech | n-pr-m a |
੨ ਸਮੋਈਲ 20:1
ਸ਼ਬਾ ਇਸਰਾਏਲ ਨੂੰ ਦਾਊਦ ਤੋਂ ਦੂਰ ਕਰ ਦਿੰਦੀ ਹੈ ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੁਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ, “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀਏ!”
੨ ਸਮੋਈਲ 20:2
ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।
੨ ਸਮੋਈਲ 20:6
ਦਾਊਦ ਨੇ ਅਬੀਸ਼ਈ ਨੂੰ ਸ਼ਬਾ ਨੂੰ ਵੱਢਣ ਲਈ ਆਖਿਆ ਦਾਊਦ ਨੇ ਅਬੀਸ਼ਈ ਨੂੰ ਆਖਿਆ, “ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵੱਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ਐਸਾ ਨਾ ਹੋਵੇ ਕਿ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।”
੨ ਸਮੋਈਲ 20:7
ਇਸ ਲਈ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।
੨ ਸਮੋਈਲ 20:10
ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸ ਨੂੰ ਤਲਵਾਰ ਨਾਲ ਉਸਦੀ ਪੰਜਵੀਂ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ। ਦਾਊਦ ਦੇ ਆਦਮੀ ਸ਼ਬਾ ਦੀ ਭਾਲ ਜਾਰੀ ਰੱਖਦੇ ਹਨ ਤਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।
੨ ਸਮੋਈਲ 20:13
ਜਦੋਂ ਅਮਾਸਾ ਦੀ ਲੋਥ ਉੱਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।
੨ ਸਮੋਈਲ 20:21
ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸ ਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।” ਉਸ ਔਰਤ ਨੇ ਯੋਆਬ ਨੂੰ ਕਿਹਾ, “ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁੱਟਿਆ ਜਾਵੇਗਾ।”
੨ ਸਮੋਈਲ 20:22
ਤਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்