Base Word | |
בֹּעַז | |
Short Definition | Boaz, the ancestor of David; also the name of a pillar in front of the temple |
Long Definition | ancestor of David, kinsman-redeemer to Ruth, daughter-in-law of Naomi |
Derivation | from an unused root of uncertain meaning |
International Phonetic Alphabet | boˈʕɑd͡z |
IPA mod | bo̞wˈʕɑz |
Syllable | bōʿaz |
Diction | boh-ADZ |
Diction Mod | boh-AZ |
Usage | Boaz |
Part of speech | n-pr-m |
ਰੁੱਤ 2:1
ਰੂਥ ਬੋਅਜ਼ ਨੂੰ ਮਿਲਦੀ ਹੈ ਬੈਤਲਹਮ ਵਿੱਚ ਇੱਕ ਅਮੀਰ ਆਦਮੀ ਰਹਿੰਦਾ ਸੀ। ਉਸਦਾ ਨਾਮ ਬੋਅਜ਼ ਸੀ। ਬੋਅਜ਼ ਅਲੀਮਲਕ ਦੇ ਪਰਿਵਾਰ ਵਿੱਚੋਂ ਨਾਓਮੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਸੀ।
ਰੁੱਤ 2:3
ਇਸ ਲਈ ਰੂਥ ਖੇਤਾਂ ਵੱਲ ਗਈ। ਉਸ ਨੇ ਉਨ੍ਹਾਂ ਕਾਮਿਆਂ ਦਾ ਪਿੱਛਾ ਕੀਤਾ ਜਿਹੜੇ ਅਨਾਜ ਕੱਟ ਰਹੇ ਸਨ ਅਤੇ ਉਸ ਨੇ ਬੱਚਿਆਂ ਹੋਇਆ ਅਨਾਜ ਇਕੱਠਾ ਕਰ ਲਿਆ। ਗੱਲ ਇਸ ਤਰ੍ਹਾਂ ਹੋਈ ਕਿ ਉਸ ਖੇਤ ਦਾ ਇੱਕ ਹਿੱਸਾ ਅਲੀਮਲਕ ਦੇ ਪਰਿਵਾਰ ਦੇ ਇੱਕ ਬੰਦੇ ਬੋਅਜ਼ ਦਾ ਸੀ।
ਰੁੱਤ 2:4
ਬਾਦ ਵਿੱਚ ਬੋਅਜ਼ ਬੈਤਲਹਮ ਵਿੱਚੋਂ ਖੇਤ ਵੱਲ ਆਇਆ। ਬੋਅਜ਼ ਨੇ ਆਪਣੇ ਕਾਮਿਆਂ ਨਾਲ ਦੁਆ ਸਲਾਮ ਕੀਤੀ। ਉਸ ਨੇ ਆਖਿਆ, “ਯਹੋਵਾਹ ਤੁਹਾਡੇ ਅੰਗ-ਸੰਗ ਰਹੇ!” ਅਤੇ ਕਾਮਿਆਂ ਨੇ ਜਵਾਬ ਦਿੱਤਾ, “ਅਤੇ ਯਹੋਵਾਹ ਤੈਨੂੰ ਅਸੀਸ ਦੇਵੇ।”
ਰੁੱਤ 2:5
ਫ਼ੇਰ ਬੋਅਜ਼ ਨੇ ਆਪਣੇ ਉਸ ਨੌਕਰ ਨਾਲ ਗੱਲ ਕੀਤੀ ਜਿਹੜਾ ਕਾਮਿਆਂ ਦਾ ਨਿਗਰਾਨ ਸੀ। ਉਸ ਨੇ ਪੁੱਛਿਆ, “ਉਹ ਕਿਸਦੀ ਕੁੜੀ ਹੈ?”
ਰੁੱਤ 2:8
ਤਾਂ ਬੋਅਜ਼ ਨੇ ਰੂਥ ਨੂੰ ਆਖਿਆ, “ਸੁਣ, ਮੇਰੀਏ ਧੀਏ। ਆਪਣੇ ਲਈ ਅਨਾਜ ਇਕੱਠਾ ਕਰਨ ਵਾਸਤੇ ਇੱਥੇ ਮੇਰੇ ਖੇਤ ਵਿੱਚ ਠਹਿਰ ਜਾ। ਤੈਨੂੰ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚ ਜਾਣ ਦੀ ਲੋੜ ਨਹੀਂ। ਮੇਰੀਆਂ ਕਾਮੀਆਂ ਦੇ ਮਗਰ-ਮਗਰ ਚੱਲਦੀ ਜਾ।
ਰੁੱਤ 2:11
ਬੋਅਜ਼ ਨੇ ਉਸ ਨੂੰ ਜਵਾਬ ਦਿੱਤਾ, “ਮੈਨੂੰ ਉਸ ਸਾਰੀ ਸਹਾਇਤਾ ਬਾਰੇ ਪਤਾ ਹੈ ਜਿਹੜੀ ਤੂੰ ਆਪਣੀ ਸੱਸ ਨਾਓਮੀ ਨੂੰ ਦਿੱਤੀ ਹੈ। ਮੈਂ ਜਾਣਦਾ ਹਾਂ ਕਿ ਤੂੰ ਉਦੋਂ ਵੀ ਉਸਦੀ ਸਹਾਇਤਾ ਕੀਤੀ ਜਦੋਂ ਤੇਰੇ ਪਤੀ ਦਾ ਦੇਹਾਂਤ ਹੋ ਗਿਆ। ਅਤੇ ਮੈਂ ਜਾਣਦਾ ਹਾਂ ਕਿ ਤੂੰ ਆਪਣੇ ਮਾਤਾ-ਪਿਤਾ ਅਤੇ ਆਪਨੇ ਦੇਸ਼ ਨੂੰ ਛੱਡ ਕੇ ਇਸ ਦੇਸ਼ ਵਿੱਚ ਆ ਗਈ ਹੈਂ। ਤੂੰ ਇਸ ਦੇਸ਼ ਦੇ ਕਿਸੇ ਹੋਰ ਬੰਦੇ ਨੂੰ ਨਹੀਂ ਜਾਣਦੀ ਸੀ ਪਰ ਤੂੰ ਨਾਓਮੀ ਦੇ ਨਾਲ ਇੱਥੇ ਆ ਗਈ।
ਰੁੱਤ 2:14
ਦੁਪਿਹਰ ਦੀ ਰੋਟੀ ਸਮੇਂ ਬੋਅਜ਼ ਨੇ ਰੂਥ ਨੂੰ ਆਖਿਆ, “ਇੱਥੇ ਆ ਜਾ! ਸਾਡੀ ਰੋਟੀ ਵਿੱਚੋਂ ਕੁਝ ਖਾ ਲੈ। ਇੱਥੇ ਆਪਣੀ ਰੋਟੀ ਸਾਡੇ ਸਿਰਕੇ ਵਿੱਚ ਡੁਬੋ ਲੈ।” ਇਸ ਲਈ ਰੂਥ ਕਾਮਿਆਂ ਦੇ ਨਾਲ ਹੀ ਬੈਠ ਗਈ। ਬੋਅਜ਼ ਨੇ ਉਸ ਨੂੰ ਕੁਝ ਭੁਜਿਆ ਹੋਇਆ ਅਨਾਜ ਦਿੱਤਾ। ਰੂਥ ਨੇ ਪੇਟ ਭਰਕੇ ਖਾਧਾ ਅਤੇ ਕੁਝ ਭੋਜਨ ਬਚ ਗਿਆ।
ਰੁੱਤ 2:15
ਫ਼ੇਰ ਰੂਥ ਉੱਠ ਖਲੋਤੀ ਅਤੇ ਕੰਮ ਉੱਤੇ ਵਾਪਸ ਚਲੀ ਗਈ। ਫ਼ੇਰ ਬੋਅਜ਼ ਨੇ ਆਪਣੇ ਨੌਕਰਾਂ ਨੂੰ ਆਖਿਆ, “ਰੂਥ ਨੂੰ ਅਨਾਜ ਦੀਆਂ ਢੇਰੀਆਂ ਦੇ ਲਾਗਿਉ ਵੀ ਇਕੱਠਾ ਕਰਨ ਦਿਉ। ਉਸ ਨੂੰ ਰੋਕਿਓ ਨਾ।
ਰੁੱਤ 2:19
ਉਸਦੀ ਸੱਸ ਨੇ ਉਸ ਨੂੰ ਪੁੱਛਿਆ, “ਇਹ ਸਾਰਾ ਅਨਾਜ ਤੂੰ ਕਿੱਥੋਂ ਇਕੱਠਾ ਕੀਤਾ ਹੈ? ਤੂੰ ਕਿੱਥੇ ਕੰਮ ਕੀਤਾ? ਉਸ ਆਦਮੀ ਨੂੰ ਅਸੀਸ ਦੇ ਜਿਸਨੇ ਤੇਰੇ ਵੱਲ ਧਿਆਨ ਦਿੱਤਾ।” ਫ਼ੇਰ ਰੂਥ ਨੇ ਉਸ ਨੂੰ ਦੱਸਿਆ ਕਿ ਉਸ ਨੇ ਕਿਸਦੇ ਨਾਲ ਕੰਮ ਕੀਤਾ ਸੀ। ਉਸ ਨੇ ਆਖਿਆ, “ਅੱਜ ਮੈਂ ਜਿਸ ਬੰਦੇ ਨਾਲ ਕੰਮ ਕੀਤਾ ਹੈ ਉਸਦਾ ਨਾਮ ਬੋਅਜ਼ ਹੈ।”
ਰੁੱਤ 2:23
ਇਸ ਤਰ੍ਹਾਂ ਰੂਥ ਨੇ ਬੋਅਜ਼ ਦੀਆਂ ਕਾਮੀਆਂ ਨਾਲ ਨੇੜੇ ਹੋਕੇ ਕੰਮ ਕਰਨਾ ਜਾਰੀ ਰੱਖਿਆ। ਉਸ ਨੇ ਜੌਆਂ ਦੀ ਫ਼ਸਲ ਦੀ ਵਾਢੀ ਹੋਣ ਤੱਕ ਅਨਾਜ ਇਕੱਠਾ ਕੀਤਾ। ਉਸ ਨੇ ਕਣਕ ਦੀ ਵਾਢੀ ਦੇ ਅੰਤ ਤੱਕ ਵੀ ਉੱਥੇ ਕੰਮ ਕੀਤਾ। ਰੂਥ ਆਪਣੀ ਸੱਸ ਨਾਓਮੀ ਦੇ ਨਾਲ ਰਹਿੰਦੀ ਰਹੀ।
Occurences : 24
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்