Base Word
יוֹתָם
Short DefinitionJotham, the name of three Israelites
Long Definitionson of king Uzziah of Judah by Jerushah; king of Judah for 16 years and contemporary with Isaiah and king Pekah of Israel
Derivationfrom H3068 and H8535; Jehovah (is) perfect
International Phonetic Alphabetjoˈt̪ɔːm
IPA modjo̞wˈtɑːm
Syllableyôtām
Dictionyoh-TAWM
Diction Modyoh-TAHM
UsageJotham
Part of speechn-pr-m

ਕਜ਼ਾૃ 9:5
ਅਬੀਮਲਕ ਆਫ਼ਰਾਹ ਵਿਖੇ ਆਪਣੇ ਪਿਤਾ ਦੇ ਘਰ ਗਿਆ। ਉਸ ਨੇ ਆਪਣੇ ਭਰਾਵਾਂ, ਆਪਣੇ ਪਿਤਾ ਯਰੁੱਬਆਲ (ਗਿਦਾਊਨ) ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਕਤਲ ਕਰ ਦਿੱਤਾ। ਪਰ ਯਰੁੱਬਆਲ ਦਾ ਸਭ ਤੋਂ ਛੋਟਾ ਪੁੱਤਰ ਯੋਥਾਮ ਅਬੀਮਲਕ ਤੋਂ ਛੁਪ ਗਿਆ ਅਤੇ ਬਚ ਨਿਕਲਿਆ।

ਕਜ਼ਾૃ 9:7
ਯੋਥਾਮ ਦੀ ਕਹਾਣੀ ਯੋਥਾਮ ਨੇ ਸੁਣਿਆ ਕਿ ਸ਼ਕਮ ਦੇ ਆਗੁਆਂ ਨੇ ਅਬੀਮਲਕ ਨੂੰ ਰਾਜਾ ਬਣਾ ਦਿੱਤਾ ਹੈ। ਜਦੋਂ ਉਸ ਨੇ ਇਹ ਗੱਲ ਸੁਣੀ ਤਾਂ ਉਹ ਜਾਕੇ ਗਰਿੱਜ਼ੀਮ ਪਹਾੜੀ ਦੀ ਚੋਟੀ ਉੱਤੇ ਖੜ੍ਹਾ ਹੋ ਗਿਆ। ਯੋਥਾਮ ਨੇ ਲੋਕਾਂ ਨੂੰ ਇਹ ਕਹਾਣੀ ਉੱਚੀ ਆਵਾਜ਼ ਵਿੱਚ ਸੁਣਾਈ: “ਸ਼ਕਮ ਸ਼ਹਿਰ ਦੇ ਆਗੂਓ ਮੇਰੀ ਗੱਲ ਸੁਣੋ ਫ਼ੇਰ ਪਰਮੇਸ਼ੁਰ ਨੂੰ ਤੁਹਾਡੀ ਗੱਲ ਸੁਨਣ ਦਿਉ।

ਕਜ਼ਾૃ 9:21
ਇਹ ਸਾਰਾ ਕੁਝ ਕਹਿਣ ਤੋਂ ਬਾਦ ਯੋਥਾਮ ਦੌੜ ਗਿਆ। ਉਹ ਬਏਰ ਨਾਮ ਦੇ ਸ਼ਹਿਰ ਵਿੱਚ ਭੱਜ ਕੇ ਜਾ ਵੜਿਆ। ਉਹ ਉਸੇ ਸ਼ਹਿਰ ਵਿੱਚ ਰਿਹਾ ਕਿਉਂਕਿ ਉਹ ਆਪਣੇ ਭਰਾ ਅਬੀਮਲਕ ਤੋਂ ਡਰਦਾ ਸੀ।

ਕਜ਼ਾૃ 9:57
ਪਰਮੇਸ਼ੁਰ ਨੇ ਸ਼ਕਮ ਦੇ ਸ਼ਹਿਰ ਦੇ ਲੋਕਾਂ ਨੂੰ ਵੀ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿੱਤੀ। ਇਸ ਲਈ ਜਿਹੜੀਆਂ ਗੱਲਾਂ ਯੋਥਾਮ ਨੇ ਆਖੀਆਂ ਸਨ ਉਹ ਸੱਚ ਸਿੱਧ ਹੋਈਆਂ। (ਯੋਥਾਮ ਯਰੁੱਬਆਲ ਦਾ ਸਭ ਤੋਂ ਛੋਟਾ ਪੁੱਤਰ ਸੀ। ਯਰੁੱਬਆਲ ਗਿਦਾਊਨ ਸੀ।)

੨ ਸਲਾਤੀਨ 15:5
ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।

੨ ਸਲਾਤੀਨ 15:7
ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਮਰਨ ਉਪਰੰਤ ਉਸਦਾ ਪੁੱਤਰ ਯੋਥਾਮ ਨਵਾਂ ਪਾਤਸ਼ਾਹ ਬਣਿਆ।

੨ ਸਲਾਤੀਨ 15:30
ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।

੨ ਸਲਾਤੀਨ 15:32
ਯੋਥਾਮ ਦਾ ਯਹੂਦਾਹ ਵਿੱਚ ਰਾਜ ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।

੨ ਸਲਾਤੀਨ 15:36
ਯੋਥਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।

੨ ਸਲਾਤੀਨ 15:38
ਇਉਂ ਯੋਥਾਮ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਥਾਵੇਂ ਰਾਜ ਕਰਨ ਲੱਗਾ।

Occurences : 24

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்