Base Word
עוֹפֶרֶת
Short Definitionlead (from its dusty color)
Long Definitionlead
Derivationor עֹפֶרֶת; feminine participle active of H6080
International Phonetic Alphabetʕo.pɛˈrɛt̪
IPA modʕo̞w.fɛˈʁɛt
Syllableʿôperet
Dictionoh-peh-RET
Diction Modoh-feh-RET
Usagelead
Part of speechn-m

ਖ਼ਰੋਜ 15:10
ਪਰ ਤੂੰ ਫ਼ੂਕ ਮਾਰੀ ਅਤੇ ਉਨ੍ਹਾਂ ਨੂੰ ਸਮੁੰਦਰ ਨਾਲ ਢੱਕ ਦਿੱਤਾ। ਉਹ ਸਿੱਕੇ ਵਾਂਗ ਡੂੰਘੇ ਸਮੁੰਦਰ ਵਿੱਚ ਡੁੱਬ ਗਏ।

ਗਿਣਤੀ 31:22
ਪਰ ਉਨ੍ਹਾਂ ਵਸਤਾਂ ਲਈ ਬਿਧੀਆਂ ਵਖਰੀਆਂ ਹਨ ਜਿਨ੍ਹਾਂ ਨੂੰ ਅੱਗ ਵਿੱਚ ਰੱਖਿਆ ਜਾ ਸੱਕਦਾ ਹੈ। ਤੁਹਾਨੂੰ ਸੋਨੇ, ਚਾਂਦੀ, ਕਾਂਸੀ, ਲੋਹੇ, ਟੀਨ ਜਾਂ ਸਿੱਕੇ ਨੂੰ ਅੱਗ ਵਿੱਚ ਰੱਖਣਾ ਚਾਹੀਦਾ ਹੈ। ਅਤੇ ਫ਼ੇਰ ਉਨ੍ਹਾਂ ਚੀਜ਼ਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਉਹ ਪਵਿੱਤਰ ਹੋ ਜਾਣਗੀਆਂ। ਜੇ ਉਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਨਹੀਂ ਰੱਖਿਆ ਜਾ ਸੱਕਦਾ ਤਾਂ ਵੀ ਤੁਹਾਨੂੰ ਉਨ੍ਹਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।

ਅੱਯੂਬ 19:24
ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।

ਯਰਮਿਆਹ 6:29
ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਕੀਤੀ ਸੀ। ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿੱਖੇਰੀ ਹੋ ਗਈ, ਪਰ ਅੱਗ ਵਿੱਚੋਂ ਸਿਰਫ਼ ਸਿੱਕਾ ਹੀ ਨਿਕਲਿਆ! ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਵਿੱਚ ਆਪਣਾ ਵਕਤ ਜ਼ਾਇਆ ਕੀਤਾ। ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸੱਕਦੀ।

ਹਿਜ਼ ਕੀ ਐਲ 22:18
“ਆਦਮੀ ਦੇ ਪੁੱਤਰ, ਚਾਂਦੀ ਦੇ ਮੁਕਾਬਲੇ ਤੇ ਕਾਂਸੀ, ਲੋਹਾ, ਸਿੱਕਾ ਅਤੇ ਟੀਨ ਨਿਕੰਮੇ ਹਨ। ਕਾਰੀਗਰ ਚਾਂਦੀ ਨੂੰ ਸ਼ੁੱਧ ਕਰਨ ਲਈ ਉਸ ਨੂੰ ਅੱਗ ਵਿੱਚ ਸੁੱਟ ਦਿੰਦੇ ਹਨ। ਚਾਂਦੀ ਪਿਘਲ ਜਾਂਦੀ ਹੈ ਅਤੇ ਕਾਰੀਗਰ ਉਸ ਨੂੰ ਕੂੜੇ ਤੋਂ ਵੱਖ ਕਰ ਲੈਂਦੇ ਹਨ। ਇਸਰਾਏਲ ਦੀ ਕੌਮ ਉਸ ਨਿਕੰਮੇ ਕੂੜੇ ਵਰਗੀ ਬਣ ਗਈ ਹੈ।

ਹਿਜ਼ ਕੀ ਐਲ 22:20
ਕਾਰੀਗਰ ਚਾਂਦੀ, ਕਾਂਸੀ, ਲੋਹੇ, ਸਿੱਕੇ ਅਤੇ ਟੀਨ ਨੂੰ ਅੱਗ ਵਿੱਚ ਸੁੱਟਦੇ ਹਨ। ਉਹ ਅੱਗ ਨੂੰ ਹੋਰ ਤੇਜ਼ ਕਰਨ ਲਈ ਫ਼ੂਕਾਂ ਮਾਰਦੇ ਹਨ। ਫ਼ੇਰ ਧਾਤਾਂ ਪਿਘਲਣ ਲਗਦੀਆਂ ਹਨ। ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਆਪਣੀ ਅੱਗ ਵਿੱਚ ਸੁੱਟਾਂਗਾ ਅਤੇ ਪਿਘਲਾ ਦੇਵਾਂਗਾ। ਉਹ ਅੱਗ ਮੇਰਾ ਭਖਦਾ ਕਹਿਰ ਹੈ।

ਹਿਜ਼ ਕੀ ਐਲ 27:12
“‘ਤਰਸ਼ੀਸ਼ ਤੁਹਾਡੇ ਸਭ ਤੋਂ ਚੰਗੇ ਗਾਹਕਾਂ ਵਿੱਚੋਂ ਸੀ। ਉਨ੍ਹਾਂ ਨੇ ਚਾਂਦੀ, ਲੋਹੇ, ਟੀਨ ਅਤੇ ਸਿੱਕੇ ਦਾ ਤੁਹਾਡੀ ਵੇਚਣ ਵਾਲੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ।

ਜ਼ਿਕਰ ਯਾਹ 5:7
ਉਸ ਨੇ ਬਾਲਟੀ ਤੋਂ ਸਿੱਕੇ ਦੇ ਬਣੇ ਢੱਕਣ ਨੂੰ ਉੱਪਰ ਚੁੱਕਿਆ ਅਤੇ ਉੱਥੇ ਉਸ ਵਿੱਚ ਇੱਕ ਔਰਤ ਸੀ।

ਜ਼ਿਕਰ ਯਾਹ 5:8
ਦੂਤ ਨੇ ਕਿਹਾ, “ਇਹ ਔਰਤ ਬਦੀ ਦਾ ਪ੍ਰਤਿਨਧਿਤਵ ਕਰਦੀ ਹੈ।” ਫ਼ਿਰ ਦੂਤ ਨੇ ਉਸ ਔਰਤ ਨੂੰ ਬਾਲਟੀ ਅੰਦਰ ਧਕੇਲਿਆ ਅਤੇ ਉਸ ਉੱਪਰ ਮੁੜ ਸਿੱਕੇ ਦਾ ਢੱਕਣ ਲਾ ਦਿੱਤਾ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்