Zechariah 13:1 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਿਕਰ ਯਾਹ ਜ਼ਿਕਰ ਯਾਹ 13 ਜ਼ਿਕਰ ਯਾਹ 13:1

Zechariah 13:1
ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁੱਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।

Zechariah 13Zechariah 13:2

Zechariah 13:1 in Other Translations

King James Version (KJV)
In that day there shall be a fountain opened to the house of David and to the inhabitants of Jerusalem for sin and for uncleanness.

American Standard Version (ASV)
In that day there shall be a fountain opened to the house of David and to the inhabitants of Jerusalem, for sin and for uncleanness.

Bible in Basic English (BBE)
In that day there will be a fountain open to the family of David and to the people of Jerusalem, for sin and for that which is unclean.

Darby English Bible (DBY)
In that day there shall be a fountain opened to the house of David and to the inhabitants of Jerusalem for sin and for uncleanness.

World English Bible (WEB)
"In that day there will be a spring opened to the house of David and to the inhabitants of Jerusalem, for sin and for uncleanness.

Young's Literal Translation (YLT)
In that day there is a fountain opened To the house of David And to the inhabitants of Jerusalem, For sin and for impurity.

In
that
בַּיּ֣וֹםbayyômBA-yome
day
הַה֗וּאhahûʾha-HOO
there
shall
be
יִֽהְיֶה֙yihĕyehyee-heh-YEH
fountain
a
מָק֣וֹרmāqôrma-KORE
opened
נִפְתָּ֔חniptāḥneef-TAHK
to
the
house
לְבֵ֥יתlĕbêtleh-VATE
David
of
דָּוִ֖ידdāwîdda-VEED
and
to
the
inhabitants
וּלְיֹשְׁבֵ֣יûlĕyōšĕbêoo-leh-yoh-sheh-VAY
Jerusalem
of
יְרֽוּשָׁלִָ֑םyĕrûšālāimyeh-roo-sha-la-EEM
for
sin
לְחַטַּ֖אתlĕḥaṭṭatleh-ha-TAHT
and
for
uncleanness.
וּלְנִדָּֽה׃ûlĕniddâoo-leh-nee-DA

Cross Reference

ਜ਼ਬੂਰ 51:2
ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।

ਹਿਜ਼ ਕੀ ਐਲ 36:25
ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”

ਜ਼ਬੂਰ 51:7
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।

ਯਸਈਆਹ 1:16
“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!

ਜ਼ਿਕਰ ਯਾਹ 12:3
ਪਰ ਮੈਂ ਯਰੂਸ਼ਲਮ ਨੂੰ ਇੱਕ ਭਾਰੀ ਚੱਟਾਨ ਵਾਂਗ ਬਣਾਵਾਂਗਾ-ਤਾਂ ਜੋ ਜਿਹੜਾ ਵੀ ਇਸ ਨੂੰ ਲਿਜਾਣ ਦੀ ਕੋਸ਼ਿਸ਼ ਕਰੇਗਾ ਖੁਦ ਹੀ ਜ਼ਖਮੀ ਹੋਵੇਗਾ। ਸਾਰੇ ਉਸ ਦੇ ਚੁੱਕਣ ਵਾਲੇ ਫ਼ੱਟੜ ਕੀਤੇ ਜਾਣਗੇ। ਪਰ ਧਰਤੀ ਦੀਆਂ ਸਾਰੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਲਢ਼ਨ ਲਈ ਇਕੱਠੀਆਂ ਹੋਣਗੀਆਂ।

ਯੂਹੰਨਾ 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।

੧ ਕੁਰਿੰਥੀਆਂ 6:11
ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।

੧ ਯੂਹੰਨਾ 5:6
ਪਰਮੇਸ਼ੁਰ ਨੇ ਸਾਨੂੰ ਆਪਣੇ ਪੁੱਤਰ ਬਾਰੇ ਦੱਸਿਆ ਸੀ ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।

ਪਰਕਾਸ਼ ਦੀ ਪੋਥੀ 7:13
ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”

ਪਰਕਾਸ਼ ਦੀ ਪੋਥੀ 1:5
ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।

੧ ਯੂਹੰਨਾ 1:7
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।

੧ ਪਤਰਸ 1:19
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।

ਇਬਰਾਨੀਆਂ 9:13
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।

ਗਿਣਤੀ 19:9
“ਫ਼ੇਰ ਉਹ ਆਦਮੀ ਜਿਹੜਾ ਪਵਿੱਤਰ ਹੈ, ਗਊ ਦੀ ਰਾਖ ਇਕੱਠੀ ਕਰੇਗਾ। ਉਹ ਇਸ ਰਾਖ ਨੂੰ ਡੇਰੇ ਤੋਂ ਬਾਹਰ ਕਿਸੇ ਸਾਫ਼ ਥਾਂ ਉੱਤੇ ਰੱਖ ਦੇਵੇਗਾ। ਇਸ ਰਾਖ ਦੀ ਵਰਤੋਂ ਉਦੋਂ ਕੀਤੀ ਜਾਵੇਗੀ ਜਦੋਂ ਲੋਕਾਂ ਨੂੰ ਪਵਿੱਤਰ ਹੋਣ ਲਈ ਖਾਸ ਰਸਮ ਕਰਨ ਦੀ ਲੋੜ ਪਵੇਗੀ। ਇਸ ਰਾਖ ਦੀ ਵਰਤੋਂ ਕਿਸੇ ਬੰਦੇ ਦੇ ਪਾਪ ਦੂਰ ਕਰਨ ਲਈ ਵੀ ਕੀਤੀ ਜਾਵੇਗੀ।

ਅੱਯੂਬ 9:30
ਜੇ ਮੈਂ ਆਪਣੇ ਆਪ ਨੂੰ ਬਰਫ ਨਾਲ ਵੀ ਸਾਫ ਕਰ ਲਵਾਂ ਤੇ ਆਪਣੇ ਹੱਥ ਸਾਬਨ ਨਾਲ ਧੋਕੇ ਵੀ ਸਾਫ਼ ਕਰ ਲਵਾਂ,

ਯਰਮਿਆਹ 17:13
ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ।

ਹਿਜ਼ ਕੀ ਐਲ 36:17
“ਆਦਮੀ ਦੇ ਪੁੱਤਰ ਇਸਰਾਏਲ ਦਾ ਪਰਿਵਾਰ ਆਪਣੇ ਦੇਸ਼ ਵਿੱਚ ਰਹਿੰਦਾ ਸੀ। ਪਰ ਉਨ੍ਹਾਂ ਨੇ ਆਪਣੇ ਮੰਦੇ ਅਮਲਾਂ ਨਾਲ ਉਸ ਧਰਤੀ ਨੂੰ ਨਾਪਾਕ ਕਰ ਦਿੱਤਾ। ਮੇਰੇ ਲਈ ਉਹ ਉਸ ਔਰਤ ਵਰਗੇ ਸਨ ਜਿਹੜੀ ਆਪਣੀ ਮਾਹਵਾਰੀ ਆਉਣ ਤੇ ਪਲੀਤ ਹੋ ਜਾਂਦੀ ਹੈ।

ਹਿਜ਼ ਕੀ ਐਲ 36:29
ਪਰਮੇਸ਼ੁਰ ਨੇ ਆਖਿਆ, “ਇਸਤੋਂ ਇਲਾਵਾ, ਮੈਂ ਤੁਹਾਨੂੰ ਬਚਾਵਾਂਗਾ ਵੀ ਅਤੇ ਨਾਪਾਕ ਹੋ ਜਾਣ ਤੋਂ ਦੂਰ ਰੱਖਾਂਗਾ। ਮੈਂ ਅਨਾਜ ਨੂੰ ਉੱਗਣ ਦਾ ਆਦੇਸ਼ ਦੇਵਾਂਗਾ ਮੈਂ ਤੁਹਾਡੇ ਵਿਰੁੱਧ ਭੁੱਖਮਾਰੀ ਦਾ ਸਮਾਂ ਨਹੀਂ ਲਿਆਵਾਂਗਾ।

ਜ਼ਿਕਰ ਯਾਹ 12:7
ਯਹੋਵਾਹ ਪਹਿਲਾਂ ਯਹੂਦਾਹ ਦੀ ਕੌਮ ਨੂੰ ਬਚਾਏਗਾ। ਇਸ ਲਈ ਯਰੂਸ਼ਲਮ ਦੇ ਲੋਕ ਢੀਁਗਾਂ ਮਾਰਨ ਵਿੱਚ ਨਾਕਾਮਯਾਬ ਰਹਿਣਗੇ। ਦਾਊਦ ਦਾ ਘਰਾਣਾ ਅਤੇ ਹੋਰ ਯਰੂਸ਼ਲਮ ਵਿੱਚ ਵੱਸਦੇ ਲੋਕ ਇਹ ਫ਼ੜਾਂ ਨਾ ਮਾਰ ਸੱਕਣਗੇ ਕਿ ਉਹ ਯਹੂਦਾਹ ਦੇ ਲੋਕਾਂ ਤੋਂ ਵੱਧ ਚੰਗੇ ਹਨ।

ਜ਼ਿਕਰ ਯਾਹ 12:10
ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।

ਯੂਹੰਨਾ 19:34
ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕੱਢੀ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ। ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।

ਅਫ਼ਸੀਆਂ 5:25
ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।

ਤੀਤੁਸ 3:5
ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।

ਅਹਬਾਰ 15:2
“ਇਸਰਾਏਲ ਦੇ ਲੋਕਾਂ ਨੂੰ ਆਖੋ; ਜਦੋਂ ਕਿਸੇ ਬੰਦੇ ਦੇ ਸ਼ਰੀਰ ਵਿੱਚੋਂ ਦ੍ਰਵ ਨਿਕਲ ਰਿਹਾ ਹੋਵੇ, ਤਾਂ ਉਹ ਪਲੀਤ ਹੈ।