Zechariah 6:14
ਅਤੇ ਉਹ ਤਾਜ ਮੰਦਰ ਵਿੱਚ ਰੱਖਿਆ ਜਾਵੇਗਾ ਅਤੇ ਇਹ ਹੇਲਦੀ, ਟੋਬੀਯਾਹ, ਯਦਅਯਾਹ ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਲਈ ਯਹੋਵਾਹ ਦੇ ਮੰਦਰ ਵਿੱਚ ਯਾਦਗਾਰੀ ਲਈ ਹੋਵੇਗਾ।”
Zechariah 6:14 in Other Translations
King James Version (KJV)
And the crowns shall be to Helem, and to Tobijah, and to Jedaiah, and to Hen the son of Zephaniah, for a memorial in the temple of the LORD.
American Standard Version (ASV)
And the crowns shall be to Helem, and to Tobijah, and to Jedaiah, and to Hen the son of Zephaniah, for a memorial in the temple of Jehovah.
Bible in Basic English (BBE)
And the crown will be for grace to Heldai and Tobijah and Jedaiah and the son of Zephaniah, to keep their memory living in the house of the Lord.
Darby English Bible (DBY)
And the crowns shall be for Helem, and for Tobijah, and for Jedaiah, and for Hen the son of Zephaniah, for a memorial in the temple of Jehovah.
World English Bible (WEB)
The crowns shall be to Helem, and to Tobijah, and to Jedaiah, and to Hen the son of Zephaniah, for a memorial in the temple of Yahweh.
Young's Literal Translation (YLT)
And the crown is to Helem, and to Tobijah, and to Jedaiah, and to Hen son of Zephaniah, for a memorial in the temple of Jehovah.
| And the crowns | וְהָעֲטָרֹ֗ת | wĕhāʿăṭārōt | veh-ha-uh-ta-ROTE |
| shall be | תִּֽהְיֶה֙ | tihĕyeh | tee-heh-YEH |
| to Helem, | לְחֵ֙לֶם֙ | lĕḥēlem | leh-HAY-LEM |
| Tobijah, to and | וּלְטוֹבִיָּ֣ה | ûlĕṭôbiyyâ | oo-leh-toh-vee-YA |
| and to Jedaiah, | וְלִידַֽעְיָ֔ה | wĕlîdaʿyâ | veh-lee-da-YA |
| Hen to and | וּלְחֵ֖ן | ûlĕḥēn | oo-leh-HANE |
| the son | בֶּן | ben | ben |
| of Zephaniah, | צְפַנְיָ֑ה | ṣĕpanyâ | tseh-fahn-YA |
| memorial a for | לְזִכָּר֖וֹן | lĕzikkārôn | leh-zee-ka-RONE |
| in the temple | בְּהֵיכַ֥ל | bĕhêkal | beh-hay-HAHL |
| of the Lord. | יְהוָֽה׃ | yĕhwâ | yeh-VA |
Cross Reference
ਮਰਕੁਸ 14:9
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿੱਥੇ ਕਿਤੇ ਖੁਸ਼ਖਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸ ਨੂੰ ਯਾਦ ਰੱਖਣਗੇ।”
ਮੱਤੀ 26:13
ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”
ਖ਼ਰੋਜ 12:14
“ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।
੧ ਕੁਰਿੰਥੀਆਂ 11:23
ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,
ਰਸੂਲਾਂ ਦੇ ਕਰਤੱਬ 10:4
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।
ਜ਼ਿਕਰ ਯਾਹ 6:10
“ਹੇਲਦੀ, ਟੋਬੀਯਾਹ, ਅਤੇ ਯਦਅਯਾਹ, ਕੈਦੀਆਂ ਤੋਂ ਸੋਨਾ ਅਤੇ ਚਾਂਦੀ ਲੈ ਜੋ ਕਿ ਬੇਬੀਲੋਨ ਤੋਂ ਪਰਤੇ ਹਨ। ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਦੇ ਘਰ ਨੂੰ ਜਾਹ।
੧ ਸਮੋਈਲ 2:30
“ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ।
ਯਸ਼ਵਾ 4:7
ਤੁਸੀਂ ਬੱਚਿਆਂ ਨੂੰ ਦੱਸੋਂਗੇ ਕਿ ਯਹੋਵਾਹ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣ ਤੋਂ ਰੋਕ ਦਿੱਤਾ ਸੀ। ਜਦੋਂ ਯਹੋਵਾਹ ਨੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਨਦੀ ਪਾਰ ਕਰ ਰਿਹਾ ਸੀ, ਪਾਣੀ ਵਗਣੋ ਹਟ ਗਿਆ ਸੀ। ਉਹ ਪੱਥਰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲ ਹਮੇਸ਼ਾ ਯਾਦ ਰੱਖਣ ਵਿੱਚ ਸਹਾਇਤਾ ਕਰਨਗੇ।”
ਗਿਣਤੀ 31:54
ਮੂਸਾ ਅਤੇ ਜਾਜਕ ਅਲਆਜ਼ਾਰ 1,000 ਆਦਮੀਆਂ ਅਤੇ 100 ਆਦਮੀਆਂ ਦੇ ਆਗੂਆਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਨ੍ਹਾਂ ਨੇ ਉਹ ਸੋਨਾ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿੱਤਾ। ਇਹ ਤੋਹਫ਼ਾ ਯਹੋਵਾਹ ਦੇ ਲਈ ਇਸਰਾਏਲ ਦੇ ਲੋਕਾਂ ਦੀ ਯਾਦਗਾਰ ਸੀ।
ਗਿਣਤੀ 16:40
ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਉਸ ਨੂੰ ਆਦੇਸ਼ ਦਿੱਤਾ ਸੀ। ਇਹ ਇਸਰਾਏਲ ਦੇ ਲੋਕਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰਨ ਵਾਲਾ ਸੰਕੇਤ ਸੀ ਕਿ ਸਿਰਫ਼ ਹਾਰੂਨ ਦੇ ਪਰਿਵਾਰ ਦੇ ਬੰਦਿਆਂ ਨੂੰ ਹੀ ਯਹੋਵਾਹ ਅੱਗੇ ਧੂਫ਼ ਧੁਖਾਉਣੀ ਚਾਹੀਦੀ ਸੀ। ਹੋਰ ਹਰ ਉਹ ਆਦਮੀ ਜਿਹੜਾ ਯਹੋਵਾਹ ਅੱਗੇ ਧੂਫ਼ ਧੁਖਾਵੇਗਾ ਉਹ ਕੋਰਹ ਅਤੇ ਉਸ ਦੇ ਅਨੁਯਾਈਆਂ ਵਾਂਗ ਮਾਰਿਆ ਜਾਵੇਗਾ।
ਖ਼ਰੋਜ 28:29
“ਜਦੋਂ ਹਾਰੂਨ ਪਵਿੱਤਰ ਥਾਂ ਅੰਦਰ ਦਾਖਲ ਹੋਵੇਗਾ, ਉਸ ਨੂੰ ਸੀਨੇ-ਬੰਦ ਪਹਿਨਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਆਪਣੇ ਦਿਲ ਦੇ ਉੱਪਰ ਕਰਕੇ ਪਹਿਨੇਗਾ ਅਤੇ ਯਹੋਵਾਹ ਉਨ੍ਹਾਂ ਨੂੰ ਹਮੇਸ਼ਾ ਚੇਤੇ ਰੱਖੇਗਾ।
ਖ਼ਰੋਜ 28:12
ਫ਼ੇਰ ਇਨ੍ਹਾਂ ਦੋਹਾਂ ਹੀਰਿਆਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਲਾਉ। ਹਾਰੂਨ ਇਸ ਖਾਸ ਕੋਟ ਨੂੰ ਉਸ ਵੇਲੇ ਪਹਿਨੇਗਾ ਜਦੋਂ ਉਹ ਯਹੋਵਾਹ ਦੇ ਸਨਮੁੱਖ ਖਲੋਵੇਗਾ ਅਤੇ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਵਾਲੇ ਹੀਰੇ ਏਫ਼ੋਦ ਉੱਤੇ ਹੋਣਗੇ। ਇਹ ਹੀਰੇ ਪਰਮੇਸ਼ੁਰ ਅੱਗੇ, ਇਸਰਾਏਲ ਦੇ ਲੋਕਾਂ ਦੀ ਯਾਦਗਾਰੀ ਵਜੋਂ ਹੋਣਗੇ।