Zechariah 8:22
ਬਹੁਤ ਸਾਰੇ ਲੋਕ ਅਤੇ ਬਹੁਤ ਸਾਰੀਆਂ ਤਕੜੀਆਂ ਕੌਮਾਂ ਅਤੇ ਰਾਜ ਯਹੋਵਾਹ ਸਰਬ-ਸ਼ਕਤੀਮਾਨ ਦੀ ਖੋਜ ਵਿੱਚ ਅਤੇ ਉਸਦੀ ਪੂਜਾ ਕਰਨ ਲਈ ਯਰੂਸ਼ਲਮ ਨੂੰ ਆਉਣਗੇ।
Zechariah 8:22 in Other Translations
King James Version (KJV)
Yea, many people and strong nations shall come to seek the LORD of hosts in Jerusalem, and to pray before the LORD.
American Standard Version (ASV)
Yea, many peoples and strong nations shall come to seek Jehovah of hosts in Jerusalem, and to entreat the favor of Jehovah.
Bible in Basic English (BBE)
And great peoples and strong nations will come to give worship to the Lord of armies in Jerusalem and to make requests for grace from the Lord.
Darby English Bible (DBY)
And many peoples and strong nations shall come to seek Jehovah of hosts in Jerusalem, and to supplicate Jehovah.
World English Bible (WEB)
Yes, many peoples and strong nations will come to seek Yahweh of Hosts in Jerusalem, and to entreat the favor of Yahweh."
Young's Literal Translation (YLT)
Yea, come in have many peoples, and mighty nations, To seek Jehovah of Hosts in Jerusalem, And to appease the face of Jehovah.
| Yea, many | וּבָ֨אוּ | ûbāʾû | oo-VA-oo |
| people | עַמִּ֤ים | ʿammîm | ah-MEEM |
| and strong | רַבִּים֙ | rabbîm | ra-BEEM |
| nations | וְגוֹיִ֣ם | wĕgôyim | veh-ɡoh-YEEM |
| come shall | עֲצוּמִ֔ים | ʿăṣûmîm | uh-tsoo-MEEM |
| to seek | לְבַקֵּ֛שׁ | lĕbaqqēš | leh-va-KAYSH |
| אֶת | ʾet | et | |
| Lord the | יְהוָ֥ה | yĕhwâ | yeh-VA |
| of hosts | צְבָא֖וֹת | ṣĕbāʾôt | tseh-va-OTE |
| in Jerusalem, | בִּירוּשָׁלִָ֑ם | bîrûšālāim | bee-roo-sha-la-EEM |
| pray to and | וּלְחַלּ֖וֹת | ûlĕḥallôt | oo-leh-HA-lote |
| אֶת | ʾet | et | |
| before | פְּנֵ֥י | pĕnê | peh-NAY |
| the Lord. | יְהוָֽה׃ | yĕhwâ | yeh-VA |
Cross Reference
ਜ਼ਿਕਰ ਯਾਹ 8:21
ਅਲੱਗ-ਅਲੱਗ ਸ਼ਹਿਰਾਂ ਤੋਂ ਲੋਕ ਇੱਕ ਦੂਜੇ ਨੂੰ ਸ਼ੁਭਕਾਮਨਾਵਾਂ ਦੇਣਗੇ। ਉਨ੍ਹਾਂ ਵਿੱਚੋਂ ਕੁਝ ਕਹਿਣਗੇ: ‘ਅਸੀਂ ਯਹੋਵਾਹ ਸਰਬ ਸ਼ਕਤੀਮਾਨ ਦੀ’ ਉਪਾਸਨਾ ਕਰਨ ਲਈ ਜਾ ਰਹੇ ਹਾਂ ਅਤੇ ਦੂਜੇ ਆਖਣਗੇ, ‘ਅਸੀਂ ਤੁਹਾਡੇ ਨਾਲ ਜਾਵਾਂਗੇ।’”
ਪਰਕਾਸ਼ ਦੀ ਪੋਥੀ 21:24
ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆਰਾ ਤੁਰਨ ਫਿਰਨਗੀਆਂ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈ ਕੇ ਆਉਣਗੇ।
ਪਰਕਾਸ਼ ਦੀ ਪੋਥੀ 15:4
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”
ਯਸਈਆਹ 25:7
ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ “ਮੌਤ” ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ।
ਗਲਾਤੀਆਂ 3:8
ਪੋਥੀਆਂ ਨੇ ਆਖਿਆ ਕਿ ਭਵਿੱਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”
ਹਜਿ 2:7
ਮੈਂ ਕੌਮਾਂ ਨੂੰ ਹਿਲਾ ਦਿਆਂਗਾ ਤੇ ਉਹ ਸਾਰੀਆਂ ਕੌਮਾਂ ਤੋਂ ਤੁਹਾਡੇ ਕੋਲ ਦੌਲਤ ਸਹਿਤ ਆਉਣਗੇ। ਤਦ ਮੈਂ ਇਸ ਮੰਦਰ ਨੂੰ ਪਰਤਾਪ ਨਾਲ ਭਰ ਦਿਆਂਗਾ। ਯਹੋਵਾਹ ਸਰਬ ਸ਼ਕਤੀਮਾਨ ਨੇ ਇੰਝ ਆਖਿਆ।
ਮੀਕਾਹ 4:3
ਪਰਮੇਸ਼ੁਰ ਬਹੁਤ ਸਾਰੀਆਂ ਕੌਮਾਂ ਦੇ ਲੋਕਾਂ ਉੱਪਰ ਨਿਆਂਕਾਰ ਹੋਵੇਗਾ। ਉਹ ਦੂਰ-ਦੁਰਾਡੇ ਦੇਸਾਂ ਦੇ ਲੋਕਾਂ ਦੀਆਂ ਬਹਿਸਾਂ ਨੂੰ ਖਤਮ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਹਲਾਂ ਵਿੱਚ ਢਾਲਣਗੇ ਅਤੇ ਆਪਣੀਆਂ ਨੇਜਿਆਂ ਨੂੰ ਫ਼ਸਲ ਕੱਟਣ ਵਾਲੇ ਔਜਾਰਾਂ ਵਿੱਚ। ਲੋਕ ਦੂਜਿਆਂ ਨਾਲ ਲੜਨਾ ਬੰਦ ਕਰ ਦੇਣਗੇ ਅਤੇ ਲੜਾਈ ਲਈ ਸਿਖਲਾਈ ਲੈਣੀ ਬੰਦ ਕਰ ਦੇਣਗੇ।
ਯਰਮਿਆਹ 4:2
ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”
ਯਸਈਆਹ 60:3
ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ। ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।
ਯਸਈਆਹ 55:5
ਇਹ ਕੌਮਾਂ ਉਨ੍ਹਾਂ ਥਾਵਾਂ ਦੀਆਂ ਹਨ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਪਰ ਤੁਸੀਂ ਉਨ੍ਹਾਂ ਕੌਮਾਂ ਨੂੰ ਸੱਦਾ ਦਿਓਗੇ। ਉਹ ਕੌਮਾਂ ਤੁਹਾਨੂੰ ਨਹੀਂ ਜਾਣਦੀਆਂ ਪਰ ਉਹ ਤੁਹਾਡੇ ਵੱਲ ਭੱਜਦੀਆਂ ਆਉਣਗੀਆਂ। ਅਜਿਹਾ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਰਜ਼ਾ ਹੈ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਤੁਹਾਨੂੰ ਆਦਰ ਅਤੇ ਪਰਤਾਪ ਦਿੱਤਾ ਹੈ।
ਯਸਈਆਹ 66:23
ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।