ਸਫ਼ਨਿਆਹ 1:15
ਉਸ ਵਕਤ ਪਰਮੇਸ਼ੁਰ ਆਪਣੀ ਕਰੋਪੀ ਦਰਸਾਵੇਗਾ। ਇਹ ਸਮਾਂ ਮਹਾ ਸੰਕਟ, ਦੁੱਖ-ਤਕਲੀਫ਼ਾਂ ਦਾ ਹੋਵੇਗਾ। ਇਹ ਹਨੇਰ ਦਾ ਸਮਾਂ ਹੋਵੇਗਾ-ਕਾਲੇ, ਬੱਦਲਾਂ ਨਾਲ ਘਿਰਿਆ ਤੂਫ਼ਾਨੀ ਦਿਨ ਹੋਵੇਗਾ।
That | י֥וֹם | yôm | yome |
day | עֶבְרָ֖ה | ʿebrâ | ev-RA |
is a day | הַיּ֣וֹם | hayyôm | HA-yome |
of wrath, | הַה֑וּא | hahûʾ | ha-HOO |
day a | י֧וֹם | yôm | yome |
of trouble | צָרָ֣ה | ṣārâ | tsa-RA |
and distress, | וּמְצוּקָ֗ה | ûmĕṣûqâ | oo-meh-tsoo-KA |
a day | י֤וֹם | yôm | yome |
wasteness of | שֹׁאָה֙ | šōʾāh | shoh-AH |
and desolation, | וּמְשׁוֹאָ֔ה | ûmĕšôʾâ | oo-meh-shoh-AH |
a day | י֥וֹם | yôm | yome |
of darkness | חֹ֙שֶׁךְ֙ | ḥōšek | HOH-shek |
gloominess, and | וַאֲפֵלָ֔ה | waʾăpēlâ | va-uh-fay-LA |
a day | י֥וֹם | yôm | yome |
of clouds | עָנָ֖ן | ʿānān | ah-NAHN |
and thick darkness, | וַעֲרָפֶֽל׃ | waʿărāpel | va-uh-ra-FEL |
Cross Reference
ਯਵਾਐਲ 2:2
ਇਹ ਹਨੇਰੇ ਅਤੇ ਦੁੱਖ, ਬੱਦਲਾਂ ਅਤੇ ਕਾਲਿਖ ਦਾ ਦਿਨ ਹੋਵੇਗਾ। ਸੂਰਜ ਚਢ਼ੇ, ਤੁਸੀਂ ਪਰਬਤਾਂ ਉੱਪਰ ਫ਼ੌਜਾਂ ਬਿਖਰੀਆਂ ਵੇਖੋਁਗੇ। ਧਰਤੀ ਨੂੰ ਤਬਾਹ ਕਰ ਦੇਵੇਗੀ। ਇਹ ਬਹੁਤ ਬਲਸ਼ਾਲੀ ਸੈਨਾ ਹੋਵੇਗੀ ਅਜਿਹੀ ਫ਼ੌਜ ਪਹਿਲਾਂ ਕਦੇ ਵੀ ਨਹੀਂ ਸੀ ਅਤੇ ਨਾ ਹੀ ਫੇਰ ਕਦੇ ਹੋਵੇਗੀ।
ਯਸਈਆਹ 22:5
ਯਹੋਵਾਹ ਨੇ ਇੱਕ ਖਾਸ ਦਿਨ ਚੁਣਿਆ ਹੈ। ਉਸ ਦਿਨ ਦੰਗੇ ਭੜਕਣਗੇ ਅਤੇ ਅਫ਼ਰਾਤਫ਼ਰੀ ਮੱਚੇਗੀ। ਗਿਆਨ ਦੀ ਵਾਦੀ ਵਿੱਚ ਲੋਕ ਇੱਕ ਦੂਜੇ ਨੂੰ ਪੈਰਾਂ ਹੇਠਾਂ ਲਤਾੜਨਗੇ। ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ ਜਾਣਗੀਆਂ। ਵਾਦੀ ਦੇ ਲੋਕ ਪਹਾੜੀ ਉਤਲੇ ਸ਼ਹਿਰ ਵਾਲਿਆਂ ਉੱਤੇ ਚੀਖ ਰਹੇ ਹੋਣਗੇ।
ਆਮੋਸ 5:18
ਤੁਹਾਡੇ ਵਿੱਚੋਂ ਕੁਝ ਲੋਕ ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ? ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।
ਪਰਕਾਸ਼ ਦੀ ਪੋਥੀ 6:17
ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁੱਕਿਆ ਹੈ। ਕੌਣ ਇਸਦਾ ਸਾਹਮਣਾ ਕਰ ਸੱਕਦਾ ਹੈ?”
੨ ਪਤਰਸ 3:7
ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।
ਰੋਮੀਆਂ 2:5
ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
ਲੋਕਾ 21:22
ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
ਸਫ਼ਨਿਆਹ 2:2
ਇਸਤੋਂ ਪਹਿਲਾਂ ਕਿ ਤੁਸੀਂ ਸੁੱਕੇ ਤੇ ਮੁਰਝਾਏ ਹੋਏ ਫੁੱਲਾਂ ਵਾਂਗ ਹੋ ਜਾਵੋ, ਦਿਨ ਦੀ ਤਿਖ੍ਖੜ ਧੁੱਪ ਵਿੱਚ ਫ਼ੁੱਲ ਕੁਮਲਾਹ ਕੇ ਸੜ ਜਾਵੇ, ਇਸ ਤੋਂ ਪਹਿਲਾਂ ਕਿ ਤੁਸੀਂ ਵੀ ਉਸਦੀ ਜੂਨ ਨੂੰ ਭੋਗੋਁ, ਜਦੋਂ ਯਹੋਵਾਹ ਆਪਣਾ ਕਰੋਧ ਦਰਸਾਵੇ, ਚੰਗਾ ਹੋਵੇ ਜੇਕਰ ਤੁਸੀਂ ਸੰਭਲ ਜਾਵੋ ਅਤੇ ਆਪਣਾ-ਆਪ ਬਦਲ ਲਵੋ।
ਸਫ਼ਨਿਆਹ 1:18
ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।”
ਯਵਾਐਲ 2:11
ਯਹੋਵਾਹ ਆਪਣੇ ਲਸ਼ਕਰ ਨੂੰ ਜ਼ੋਰ ਦੀ ਪੁਕਾਰਦਾ ਹੈ। ਉਸਦਾ ਡਿਹਰਾ ਵਿਸ਼ਾਲ ਹੈ। ਉਹ ਲਸ਼ਕਰ ਬੜੀ ਬਲਸ਼ਾਲੀ ਹੈ ਅਤੇ ਯਹੋਵਾਹ ਦੇ ਹੁਕਮ ’ਚ ਹੈ। ਯਹੋਵਾਹ ਦਾ ਦਿਨ ਖਾਸ ਹੀ ਨਹੀਂ ਸਗੋਂ ਬੜਾ ਮਹਾਨ ਅਤੇ ਭਿਅੰਕਰ ਦਿਵਸ ਹੈ ਇਸ ਨੂੰ ਕੌਣ ਸਹਾਰ ਸੱਕਦਾ ਹੈ।
ਯਰਮਿਆਹ 30:7
“ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ।
ਅੱਯੂਬ 3:4
ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ। ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ। ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।