Zephaniah 3:10
ਕੂਸ਼ ਦੇ ਸਾਗਰ ਤੋਂ ਪਾਰ ਦੂਜਿਆਂ ਕੰਢਿਆਂ ਤੋਂ ਲੋਕ ਇੱਥੇ ਇਕੱਠੇ ਹੋਣਗੇ। ਮੇਰੀ ਖਿੰਡਰੀ ਹੋਈ ਕੌਮ ਮੁੜ ਇਕੱਠੀ ਹੋਵੇਗੀ। ਮੇਰੇ ਉਪਾਸੱਕ ਮੇਰੇ ਕੋਲ ਭੇਟਾ ਲੈ ਕੇ ਆਉਣਗੇ।
Zephaniah 3:10 in Other Translations
King James Version (KJV)
From beyond the rivers of Ethiopia my suppliants, even the daughter of my dispersed, shall bring mine offering.
American Standard Version (ASV)
From beyond the rivers of Ethiopia my suppliants, even the daughter of my dispersed, shall bring mine offering.
Bible in Basic English (BBE)
From over the rivers of Ethiopia, and from the sides of the north, they will come to me with an offering.
Darby English Bible (DBY)
From beyond the rivers of Cush my suppliants, the daughter of my dispersed, shall bring mine oblation.
World English Bible (WEB)
From beyond the rivers of Cush, my worshipers, even the daughter of my dispersed people, will bring my offering.
Young's Literal Translation (YLT)
From beyond the rivers of Cush, my supplicants, The daughter of My scattered ones, Do bring My present.
| From beyond | מֵעֵ֖בֶר | mēʿēber | may-A-ver |
| the rivers | לְנַֽהֲרֵי | lĕnahărê | leh-NA-huh-ray |
| of Ethiopia | כ֑וּשׁ | kûš | hoosh |
| my suppliants, | עֲתָרַי֙ | ʿătāray | uh-ta-RA |
| daughter the even | בַּת | bat | baht |
| of my dispersed, | פּוּצַ֔י | pûṣay | poo-TSAI |
| shall bring | יוֹבִל֖וּן | yôbilûn | yoh-vee-LOON |
| mine offering. | מִנְחָתִֽי׃ | minḥātî | meen-ha-TEE |
Cross Reference
ਜ਼ਬੂਰ 68:31
ਉਨ੍ਹਾਂ ਨੂੰ ਮਿਸਰ ਦੀਆਂ ਅਮੀਰੀਆਂ ਲਿਆਉਣ ਲਈ ਮਨਾਉ। ਹੇ ਪਰਮੇਸ਼ੁਰ, ਈਥੋਪੀਆ ਨੂੰ ਉਨ੍ਹਾਂ ਦੀਆਂ ਅਮੀਰੀਆਂ ਤੁਹਾਡੇ ਕੋਲ ਲਿਆਉਣ ਲਈ ਮਨਾਉ।
ਯਸਈਆਹ 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
ਯਸਈਆਹ 18:1
ਪਰਮੇਸ਼ੁਰ ਦਾ ਸੰਦੇਸ਼ ਇਬੋਪੀਆ ਨੂੰ ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸੱਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ।
੧ ਪਤਰਸ 1:1
ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹੜੇ ਆਪਣੇ ਘਰਾਂ ਤੋਂ ਦੂਰ ਹਨ। ਜਿਹੜੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
ਰੋਮੀਆਂ 15:16
ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।
ਰੋਮੀਆਂ 11:11
ਤਾਂ ਮੈਂ ਪੁੱਛਦਾ ਹਾਂ; ਜਦੋਂ ਯਹੂਦੀ ਡਿੱਗੇ, ਕੀ ਉਸ ਗਿਰਾਵਟ ਨੇ ਉਨ੍ਹਾਂ ਨੂੰ ਤਬਾਹ ਕੀਤਾ? ਨਹੀਂ। ਪਰ ਉਨ੍ਹਾਂ ਦੀ ਗਲਤੀ ਨੇ ਹੋਰਾਂ ਕੌਮਾਂ ਲਈ ਮੁਕਤੀ ਲਿਆਂਦੀ। ਇਹ ਯਹੂਦੀਆਂ ਨੂੰ ਈਰਖਾਲੂ ਬਨਾਉਣ ਲਈ ਵਾਪਰਿਆ।
ਰਸੂਲਾਂ ਦੇ ਕਰਤੱਬ 24:17
“ਬਹੁਤ ਸਾਲ ਮੈਂ ਇੱਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇੱਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ।
ਰਸੂਲਾਂ ਦੇ ਕਰਤੱਬ 8:27
ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
ਮਲਾਕੀ 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
ਯਸਈਆਹ 66:18
“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।
ਯਸਈਆਹ 60:4
ਆਪਣੇ ਆਲੇ-ਦੁਆਲੇ ਦੇਖੋ। ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ। ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ। ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।
ਯਸਈਆਹ 49:20
ਤੁਸੀਂ ਆਪਣੇ ਗੁਆਚੇ ਬੱਚਿਆਂ ਕੱਾਰਣ ਦੁੱਖੀ ਸੀ ਪਰ ਉਹ ਬੱਚੇ ਤੁਹਾਨੂੰ ਦੱਸਣਗੇ, ‘ਇਹ ਜਗ੍ਹਾ ਬਹੁਤ ਛੋਟੀ ਹੈ! ਸ਼ਾਨੂੰ ਰਹਿਣ ਲਈ ਵੱਡੀ ਜਗ੍ਹਾ ਦੇਵੋ।’
ਯਸਈਆਹ 27:12
ਉਸ ਸਮੇਂ, ਯਹੋਵਾਹ ਆਪਣੇ ਲੋਕਾਂ ਨੂੰ ਹੋਰਾਂ ਨਾਲੋਂ ਵੱਖ ਕਰਨਾ ਸ਼ੁਰੂ ਕਰ ਦੇਵੇਗਾ। ਉਹ ਫ਼ਰਾਤ ਨਦੀ ਤੋਂ ਸ਼ੁਰੂ ਕਰੇਗਾ। ਯਹੋਵਾਹ ਫ਼ਰਾਤ ਨਦੀ ਤੋਂ ਮਿਸਰ ਦੀ ਨਦੀ ਤੱਕ ਆਪਣੇ ਲੋਕਾਂ ਨੂੰ ਇਕੱਠਾ ਕਰੇਗਾ। ਤੁਸੀਂ ਇਸਰਾਏਲ ਲੋਕੋ, ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਵੋਗੇ।
ਯਸਈਆਹ 18:7
ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਥਾਨ ਤੇ ਲਿਆਂਦੀ ਜਾਵੇਗੀ।
ਜ਼ਬੂਰ 72:8
ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।