Zephaniah 3:12
ਮੈਂ ਯਰੂਸ਼ਲਮ ਵਿੱਚ ਸਿਰਫ਼ ਦੀਨ ਅਤੇ ਨਿਮਰ ਲੋਕਾਂ ਨੂੰ ਹੀ ਛੱਡਾਂਗਾ ਅਤੇ ਉਹ ਯਹੋਵਾਹ ਦੇ ਨਾਂ ਵਿੱਚ ਸੁਰੱਖਿਆ ਪਾਉਣਗੇ।
Zephaniah 3:12 in Other Translations
King James Version (KJV)
I will also leave in the midst of thee an afflicted and poor people, and they shall trust in the name of the LORD.
American Standard Version (ASV)
But I will leave in the midst of thee an afflicted and poor people, and they shall take refuge in the name of Jehovah.
Bible in Basic English (BBE)
But I will still have among you a quiet and poor people, and they will put their faith in the name of the Lord.
Darby English Bible (DBY)
And I will leave in the midst of thee an afflicted and poor people, and they shall trust in the name of Jehovah.
World English Bible (WEB)
But I will leave in the midst of you an afflicted and poor people, and they will take refuge in the name of Yahweh.
Young's Literal Translation (YLT)
And I have left in thy midst a people humble and poor, And they have trusted in the name of Jehovah.
| I will also leave | וְהִשְׁאַרְתִּ֣י | wĕhišʾartî | veh-heesh-ar-TEE |
| midst the in | בְקִרְבֵּ֔ךְ | bĕqirbēk | veh-keer-BAKE |
| of thee an afflicted | עַ֥ם | ʿam | am |
| poor and | עָנִ֖י | ʿānî | ah-NEE |
| people, | וָדָ֑ל | wādāl | va-DAHL |
| and they shall trust | וְחָס֖וּ | wĕḥāsû | veh-ha-SOO |
| name the in | בְּשֵׁ֥ם | bĕšēm | beh-SHAME |
| of the Lord. | יְהוָֽה׃ | yĕhwâ | yeh-VA |
Cross Reference
ਯਸਈਆਹ 14:32
ਉਹ ਫ਼ੌਜ ਤੁਹਾਡੇ ਦੇਸ ਅੰਦਰ ਸੰਦੇਸ਼ਵਾਹਕਾਂ ਨੂੰ ਭੇਜੇਗੀ। ਉਹ ਸੰਦੇਸ਼ਵਾਹਕ ਆਪਣੇ ਲੋਕਾਂ ਨੂੰ ਕੀ ਆਖਣਗੇ? ਉਹ ਸੂਚਿਤ ਕਰਨਗੇ: “ਫ਼ਿਲਿਸਤੀਆਂ ਨੂੰ ਹਰਾ ਦਿੱਤਾ ਗਿਆ ਸੀ, ਪਰ ਯਹੋਵਾਹ ਨੇ ਸੀਯੋਨ ਨੂੰ ਤਾਕਤ ਦਿੱਤੀ ਸੀ। ਉਸ ਦੇ ਸਾਰੇ ਬੰਦੇ ਓੱਥੇ ਸੁਰੱਖਿਆ ਲਈ ਗਏ ਸਨ।”
ਜ਼ਿਕਰ ਯਾਹ 13:8
ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ।
ਨਾ ਹੋਮ 1:7
ਯਹੋਵਾਹ ਚੰਗਾ ਹੈ। ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।
ਮੱਤੀ 5:3
“ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
ਯਸਈਆਹ 50:10
ਉਹ ਸਾਰੇ ਲੋਕ ਜਿਹੜੇ ਡਰਦੇ ਹਨ ਅਤੇ ਯਹੋਵਾਹ ਦਾ ਆਦਰ ਕਰਦੇ ਹਨ ਉਸ ਦੇ ਸੇਵਕ ਦੀ ਗੱਲ ਸੁਣੋ। ਉਸ ਦਾ ਸੇਵਕ ਪੂਰੀ ਤਰ੍ਹਾਂ ਉਸ ਵਿੱਚ ਭਰੋਸਾ ਕਰਕੇ ਜਿਉਂਦਾ ਹੈ ਇਹ ਜਾਣੇ ਬਗੈਰ ਕਿ ਅੱਗੋਂ ਕੀ ਵਾਪਰੇਗਾ। ਇਹ ਸੇਵਕ ਸੱਚਮੁੱਚ ਯਹੋਵਾਹ ਦੇ ਨਾਮ ਵਿੱਚ ਭਰੋਸਾ ਰੱਖਦਾ ਹੈ ਅਤੇ ਆਪਣੇ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ।
੧ ਪਤਰਸ 1:21
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
ਯਾਕੂਬ 2:5
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
ਅਫ਼ਸੀਆਂ 1:12
ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।
੧ ਕੁਰਿੰਥੀਆਂ 1:27
ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰੱਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।
ਰੋਮੀਆਂ 15:12
ਅਤੇ ਯਸਾਯਾਹ ਆਖਦਾ ਹੈ, “ਕੋਈ ਯੱਸੀ ਦੇ ਪਰਿਵਾਰ ਵਿੱਚੋਂ ਉੱਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।”
ਮੱਤੀ 12:21
ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”
ਮੱਤੀ 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
ਜ਼ਿਕਰ ਯਾਹ 11:11
ਇਸ ਲਈ ਉਸ ਦਿਨ, ਇਕਰਾਰਨਾਮਾ ਟੁੱਟ ਗਿਆ ਅਤੇ ਉਨ੍ਹਾਂ ਦੁੱਖੀ ਹੋਈਆਂ ਭੇਡਾਂ ਨੇ, ਜੋ ਮੈਨੂੰ ਤੱਕ ਰਹੀਆਂ ਸਨ ਜਾਣ ਲਿਆ ਕਿ ਇਹ ਯਹੋਵਾਹ ਦਾ ਇਕਰਾਰ ਸੀ।
ਯਸਈਆਹ 61:1
ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼ “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।
ਜ਼ਬੂਰ 37:40
ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ। ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।