Zephaniah 3:16
ਉਸ ਵਕਤ, ਸਿਉਨ ਸਦਵਾਏ ਜਾਂਦੇ ਯਰੂਸ਼ਲਮ ਨੂੰ ਇਹ ਦੱਸਿਆ ਜਾਵੇਗਾ, “ਮਜ਼ਬੂਤ ਹੋ, ਅਤੇ ਡਰ ਨਾ।
Zephaniah 3:16 in Other Translations
King James Version (KJV)
In that day it shall be said to Jerusalem, Fear thou not: and to Zion, Let not thine hands be slack.
American Standard Version (ASV)
In that day it shall be said to Jerusalem, Fear thou not; O Zion, let not thy hands be slack.
Bible in Basic English (BBE)
In that day it will be said to Jerusalem, Have no fear: O Zion, let not your hands be feeble.
Darby English Bible (DBY)
In that day it shall be said to Jerusalem, Fear not; Zion, let not thy hands be slack.
World English Bible (WEB)
In that day, it will be said to Jerusalem, "Don't be afraid, Zion. Don't let your hands be slack."
Young's Literal Translation (YLT)
In that day it is said to Jerusalem, `Fear not, O Zion, let not thy hands be feeble.
| In that | בַּיּ֣וֹם | bayyôm | BA-yome |
| day | הַה֔וּא | hahûʾ | ha-HOO |
| said be shall it | יֵאָמֵ֥ר | yēʾāmēr | yay-ah-MARE |
| to Jerusalem, | לִירֽוּשָׁלִַ֖ם | lîrûšālaim | lee-roo-sha-la-EEM |
| Fear | אַל | ʾal | al |
| not: thou | תִּירָ֑אִי | tîrāʾî | tee-RA-ee |
| and to Zion, | צִיּ֖וֹן | ṣiyyôn | TSEE-yone |
| not Let | אַל | ʾal | al |
| thine hands | יִרְפּ֥וּ | yirpû | yeer-POO |
| be slack. | יָדָֽיִךְ׃ | yādāyik | ya-DA-yeek |
Cross Reference
ਇਬਰਾਨੀਆਂ 12:12
ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।
ਯਸਈਆਹ 35:3
ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।
ਪਰਕਾਸ਼ ਦੀ ਪੋਥੀ 2:3
ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।
ਇਬਰਾਨੀਆਂ 12:3
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
ਅਫ਼ਸੀਆਂ 3:13
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਾੜੇ ਦੁੱਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।
ਗਲਾਤੀਆਂ 6:9
ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।
੨ ਕੁਰਿੰਥੀਆਂ 4:1
ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।
ਯੂਹੰਨਾ 12:12
ਯਿਸੂ ਦਾ ਯਰੂਸ਼ਲਮ ਵਿੱਚ ਪਰਵੇਸ਼ ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
ਜ਼ਿਕਰ ਯਾਹ 8:15
“ਪਰ ਹੁਣ ਮੈਂ ਆਪਣਾ ਮਨ (ਫ਼ੈਸਲਾ) ਬਦਲ ਲਿਆ ਹੈ ਅਤੇ ਇਸ ਤਰ੍ਹਾਂ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਨਾਲ ਚੰਗਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਤੁਸੀਂ ਘਬਰਾਓ ਨਾ।
ਹਜਿ 2:4
ਪਰ ਹੁਣ, ਜ਼ਰੁੱਬਾਬਲ, ਯਹੋਵਾਹ ਨੇ ਆਖਿਆ, ਹੌਂਸਲਾ ਨਾ ਹਾਰ। ਪਰਧਾਨ ਜਾਜਕ ਯਹੋਸ਼ੁਆ ਯਹੋਸਾਦਾਕ ਦੇ ਪੁੱਤਰ ਹੌਂਸਲਾ ਨਾ ਹਾਰ! ਇਸ ਕੌਮ ਦੇ ਸਾਰੇ ਲੋਕੋ ਹੌਂਸਲਾ ਨਾ ਹਾਰੋ। ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ। ਇਹ ਕੰਮ ਜਾਰੀ ਰੱਖੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ। ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।”
ਯਰਮਿਆਹ 46:27
ਉੱਤਰੀ ਇਸਰਾਏਲ ਲਈ ਇੱਕ ਸੰਦੇਸ਼ “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਇਸਰਾਏਲ ਡਰ ਨਾ। ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ। ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰੱਖਿਆ ਮਿਲੇਗੀ। ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸੱਕੇਗਾ।”
ਯਸਈਆਹ 54:4
ਭੈਭੀਤ ਨਾ ਹੋ! ਤੂੰ ਨਿਰਾਸ਼ ਨਹੀਂ ਹੋਵੇਂਗੀ, ਲੋਕ ਤੇਰੇ ਵਿਰੁੱਧ ਮੰਦੀਆਂ ਗੱਲਾਂ ਨਹੀਂ ਕਰਨਗੇ। ਤੂੰ ਸ਼ਰਮਸਾਰ ਨਹੀਂ ਹੋਵੇਂਗੀ, ਤੂੰ ਸ਼ਰਮ ਮਹਿਸੂਸ ਕੀਤੀ ਸੀ, ਜਦੋਂ ਤੂੰ ਜਵਾਨ ਸੀ। ਪਰ ਹੁਣ ਤੂੰ ਉਸ ਸ਼ਰਮ ਨੂੰ ਭੁੱਲ ਜਾਵੇਂਗੀ। ਤੂੰ ਉਸ ਸ਼ਰਮਿੰਦਗੀ ਨੂੰ ਚੇਤੇ ਨਹੀਂ ਕਰੇਗੀ ਜਿਹੜੀ ਤੂੰ ਉਦੋਂ ਅਨੁਭਵ ਕੀਤੀ ਸੀ ਜਦੋਂ ਤੇਰਾ ਪਤੀ ਖੁਸਿਆ ਸੀ।
ਯਸਈਆਹ 44:2
ਮੈਂ ਯਹੋਵਾਹ ਹਾਂ, ਅਤੇ ਮੈਂ ਤੈਨੂੰ ਸਾਜਿਆ ਸੀ। ਮੈਂ ਹੀ ਉਹ ਹਾਂ ਜਿਸਨੇ ਤੈਨੂੰ ਉਵੇਂ ਬਣਾਇਆ ਸੀ ਜਿਵੇਂ ਕਿ ਤੂੰ ਹੈਂ। ਮੈਂ ਉਦੋਂ ਤੋਂ ਤੇਰੀ ਸਹਾਇਤਾ ਕੀਤੀ ਜਦੋਂ ਤੋਂ ਤੂੰ ਆਪਣੀ ਮਾਤਾ ਦੇ ਗਰਭ ਵਿੱਚ ਸੀ। ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋਵੋ। ਯਿਸ਼ੁਰੂਨ, ਮੈਂ ਤੈਨੂੰ ਚੁਣਿਆ ਸੀ।
ਯਸਈਆਹ 43:1
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
ਯਸਈਆਹ 41:13
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ। ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ। ਮੈਂ ਤੇਰੀ ਸਹਾਇਤਾ ਕਰਾਂਗਾ।
ਯਸਈਆਹ 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
ਯਸਈਆਹ 40:9
ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”
ਅੱਯੂਬ 4:3
ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ। ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।