Philippians 2:20
ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ।
Philippians 2:20 in Other Translations
King James Version (KJV)
For I have no man likeminded, who will naturally care for your state.
American Standard Version (ASV)
For I have no man likeminded, who will care truly for your state.
Bible in Basic English (BBE)
For I have no man of like mind who will truly have care for you.
Darby English Bible (DBY)
For I have no one like-minded who will care with genuine feeling how ye get on.
World English Bible (WEB)
For I have no one else like-minded, who will truly care about you.
Young's Literal Translation (YLT)
for I have no one like-minded, who sincerely for the things concerning you will care,
| For | οὐδένα | oudena | oo-THAY-na |
| I have | γὰρ | gar | gahr |
| no man | ἔχω | echō | A-hoh |
| likeminded, | ἰσόψυχον | isopsychon | ee-SOH-psyoo-hone |
| who | ὅστις | hostis | OH-stees |
| for naturally will | γνησίως | gnēsiōs | gnay-SEE-ose |
| care | τὰ | ta | ta |
| your | περὶ | peri | pay-REE |
| ὑμῶν | hymōn | yoo-MONE | |
| state. | μεριμνήσει· | merimnēsei | may-reem-NAY-see |
Cross Reference
Philippians 2:2
ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇੱਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰੱਖਕੇ ਇਕੱਠੇ ਜਿਉਂਵੋ।
1 Corinthians 16:10
ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇੱਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ।
2 Timothy 1:5
ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ।
1 Timothy 1:2
ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਵਿੱਚ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ ਮਿਲਦੀ ਰਹੇ।
Colossians 4:11
ਯਿਸੂ ਜਿਸ ਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹੜੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸੱਕੂਨ ਦਾ ਇੱਕ ਸਾਧਨ ਹਨ।
Philippians 2:22
ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।
1 Corinthians 1:10
ਕੁਰਿੰਥੁਸ ਦੀ ਕਲੀਸਿਯਾ ਵਿੱਚ ਸਮੱਸਿਆਵਾਂ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
John 12:6
ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੋ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।
John 10:13
ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
Proverbs 31:29
ਉਸ ਦਾ ਪਤੀ ਆਖਦਾ ਹੈ, “ਇੱਥੇ ਕਈ ਸਮਰੱਥ ਔਰਤਾਂ ਹਨ ਪਰ ਤੂੰ ਮੇਰੀਏ ਪਤਨੀਏ ਉਨ੍ਹਾਂ ਸਭ ਤੋਂ ਚੰਗੀ ਹੈਂ।”
Psalm 55:13
ਪਰ ਇਹ ਤਾਂ ਤੁਸੀਂ ਹੋ, ਮੇਰੇ ਸਾਥੀ ਮੇਰੇ ਸਹਿਯੋਗੀ ਮੇਰੇ ਮਿੱਤਰ, ਤੁਸੀਂ ਹੀ ਮੈਨੂੰ ਤਕਲੀਫ਼ਾਂ ਦੇ ਰਹੇ ਹੋ।
1 Samuel 18:3
ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ।
1 Samuel 18:1
ਦਾਊਦ ਅਤੇ ਯੋਨਾਥਾਨ ਗੂੜ੍ਹੇ ਮਿੱਤਰ ਜਦੋਂ ਦਾਊਦ ਸ਼ਾਊਲ ਨਾਲ ਗੱਲ ਕਰ ਹਟਿਆ ਤਾਂ ਯੋਨਾਥਾਨ ਦਾਊਦ ਦੇ ਬਹੁਤ ਨੇੜੇ ਹੋ ਗਿਆ। ਯੋਨਾਥਾਨ ਦਾਊਦ ਨੂੰ ਓਨਾ ਹੀ ਪਿਆਰ ਕਰਦਾ ਸੀ ਜਿੰਨਾ ਕਿ ਉਹ ਆਪਣੇ-ਆਪ ਨੂੰ।