Proverbs 1:9
ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।
Proverbs 1:9 in Other Translations
King James Version (KJV)
For they shall be an ornament of grace unto thy head, and chains about thy neck.
American Standard Version (ASV)
For they shall be a chaplet of grace unto thy head, And chains about thy neck.
Bible in Basic English (BBE)
For they will be a crown of grace for your head, and chain-ornaments about your neck.
Darby English Bible (DBY)
for they shall be a garland of grace unto thy head, and chains about thy neck.
World English Bible (WEB)
For they will be a garland to grace your head, And chains around your neck.
Young's Literal Translation (YLT)
For a graceful wreath `are' they to thy head, And chains to thy neck.
| For | כִּ֤י׀ | kî | kee |
| they | לִוְיַ֤ת | liwyat | leev-YAHT |
| shall be an ornament | חֵ֓ן | ḥēn | hane |
| of grace | הֵ֬ם | hēm | hame |
| head, thy unto | לְרֹאשֶׁ֑ךָ | lĕrōʾšekā | leh-roh-SHEH-ha |
| and chains | וַ֝עֲנָקִ֗ים | waʿănāqîm | VA-uh-na-KEEM |
| about thy neck. | לְגַרְגְּרֹתֶֽךָ׃ | lĕgargĕrōtekā | leh-ɡahr-ɡeh-roh-TEH-ha |
Cross Reference
Proverbs 4:9
ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।”
Daniel 5:29
ਫ਼ੇਰ ਬੇਲਸ਼ੱਸਰ ਨੇ ਹੁਕਮ ਦਿੱਤਾ ਕਿ ਦਾਨੀਏਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸ ਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸ ਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ।
Genesis 41:42
ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।
Proverbs 3:22
ਉਹ ਤੁਹਾਨੂੰ ਜੀਵਨ ਅਤੇ ਤੁਹਾਡੀ ਗਰਦਨ ਨੂੰ ਸੁੰਦਰਤਾ ਦੇਵੇਗਾ।
1 Peter 3:3
ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ।
1 Timothy 2:9
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
Daniel 5:16
ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸੱਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹੱਲ ਕਰ ਸੱਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪੜ੍ਹ ਸੱਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।”
Daniel 5:7
ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”
Ezekiel 16:11
ਫ਼ਿਰ ਮੈਂ ਤੈਨੂੰ ਕੁਝ ਗਹਿਣੇ ਦਿੱਤੇ। ਮੈਂ ਤੇਰੀਆਂ ਬਾਹਾਂ ਵਿੱਚ ਕਂਗਣ ਪਾਏ ਅਤੇ ਤੇਰੀ ਗਰਦਨ ਵਿੱਚ ਹਾਰ ਪਾਇਆ।
Isaiah 3:19
ਵਾਲੀਆਂ, ਕੜੇ ਅਤੇ ਚਿਹਰੇ ਦੇ ਨਕਾਬ,
Song of Solomon 4:9
ਤੂੰ ਮੇਰਾ ਦਿਲ ਚੁਰਾ ਲਿਆ ਹੈ, ਮੇਰੀ ਪ੍ਰੀਤਮੇ, ਮੇਰੀ ਲਾੜੀਏ। ਚੁਰਾ ਲਿਆ ਹੈ ਤੂੰ ਦਿਲ ਮੇਰਾ ਆਪਣੀ ਸਿਰਫ ਇੱਕੋ ਅੱਖ ਨਾਲ ਆਪਣੇ ਹਾਰ ਦੇ ਸਿਰਫ ਇੱਕੋ ਮੋਤੀ ਨਾਲ।
Song of Solomon 1:10
ਤੇਰੀਆਂ ਗੱਲ੍ਹਾਂ ਗਹਿਣਿਆਂ ਅਤੇ ਝੁਮਕਿਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮਣਕਿਆਂ ਦੀਆਂ ਡੋਰੀਆਂ ਨਾਲ ਖੂਬਸੂਰਤ ਹੈ।
Proverbs 6:20
ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।