Proverbs 24:25 in Punjabi

Punjabi Punjabi Bible Proverbs Proverbs 24 Proverbs 24:25

Proverbs 24:25
ਪਰ ਜੇ ਕੋਈ ਨਿਆਂਕਾਰ ਕਿਸੇ ਦੋਸ਼ੀ ਨੂੰ ਦੰਡ ਦਿੰਦਾ ਹੈ ਉਹ ਪਸੰਦ ਕੀਤਾ ਜਾਵੇਗਾ, ਅਤੇ ਵੱਧੇਰੇ ਅਸੀਸਾਂ ਪ੍ਰਾਪਤ ਕਰੇਗਾ।

Proverbs 24:24Proverbs 24Proverbs 24:26

Proverbs 24:25 in Other Translations

King James Version (KJV)
But to them that rebuke him shall be delight, and a good blessing shall come upon them.

American Standard Version (ASV)
But to them that rebuke `him' shall be delight, And a good blessing shall come upon them.

Bible in Basic English (BBE)
But those who say sharp words to him will have delight, and a blessing of good will come on them.

Darby English Bible (DBY)
but to them that rebuke [him] shall be delight, and a good blessing cometh upon them.

World English Bible (WEB)
But it will go well with those who convict the guilty, And a rich blessing will come on them.

Young's Literal Translation (YLT)
And to those reproving it is pleasant, And on them cometh a good blessing.

But
to
them
that
rebuke
וְלַמּוֹכִיחִ֥יםwĕlammôkîḥîmveh-la-moh-hee-HEEM
delight,
be
shall
him
יִנְעָ֑םyinʿāmyeen-AM
and
a
good
וַֽ֝עֲלֵיהֶ֗םwaʿălêhemVA-uh-lay-HEM
blessing
תָּב֥וֹאtābôʾta-VOH
shall
come
בִרְכַּתbirkatveer-KAHT
upon
טֽוֹב׃ṭôbtove

Cross Reference

Proverbs 28:23
ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।

Titus 2:15
ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।

Titus 1:13
ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।

2 Timothy 4:2
ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।

1 Timothy 5:20
ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।

Matthew 14:4
ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”

Job 29:16
ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।

Nehemiah 13:28
ਪਰਧਾਨ ਜਾਜਕ ਅਲਯਾਸ਼ੀਬ ਦਾ ਪੁੱਤਰ ਯੋਯਾਦਆ ਸੀ। ਯੋਯਾਦਆ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਦੇ ਸਨਬੱਲਟ ਦਾ ਜਵਾਈ ਸੀ। ਮੈਂ ਉਸ ਆਦਮੀ ਨੂੰ ਇੱਥੋਂ ਭਜਾਅ ਦਿੱਤਾ। ਇਸ ਥਾਂ ਤੋਂ ਮੈਂ ਉਸ ਨੂੰ ਬਾਹਰ ਕੱਢ ਦਿੱਤਾ।

Nehemiah 13:25
ਤਾਂ ਫ਼ਿਰ ਮੈਂ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਉਹ ਗਲਤ ਕੰਮ ਕਰ ਰਹੇ ਸਨ ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ। ਕਈਆਂ ਨੂੰ ਤਾਂ ਮੈਂ ਕੁਟਿਆ ਵ੍ਵੀ ਤੇ ਕਈਆਂ ਦੇ ਵਾਲ ਵੀ ਪੁੱਟ ਦਿੱਤੇ। ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੇ ਨਾਂ ਦੀ ਸੌਂਹ ਲੈਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਆਖਿਆ, “ਆਪਣੀਆਂ ਧੀਆਂ ਨੂੰ ਉਨ੍ਹਾਂ ਦੇ ਮੁੰਡਿਆਂ ਨਾਲ ਵਿਆਹ ਕਰਵਾਉਣ ਲਈ ਨਾ ਦਿਓ। ਉਨ੍ਹਾਂ ਵਿਦੇਸ਼ੀਆਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਨਾ ਕਰੋ। ਤੁਸੀਂ ਉਨ੍ਹਾਂ ਦੀਆਂ ਧੀਆਂ ਨਾਲ ਵਿਆਹ ਨਾ ਕਰਿਓ।

Nehemiah 13:17
ਮੈਂ ਯਹੂਦਾਹ ਦੇ ਸੱਜਣਾਂ ਨੂੰ ਝਿੜਕਿਆ ਅਤੇ ਆਖਿਆ, “ਇਹ ਕਿਹੋ ਜਿਹੀ ਬਦੀ ਹੈ ਜੋ ਤੁਸੀਂ ਸਬਤ ਦੀ ਮਹਾਨਤਾ ਨੂੰ ਤਬਾਹ ਕਰਕੇ ਕਰ ਰਹੇ ਹੋਂ ਅਤੇ ਇਸ ਨੂੰ ਆਮ ਦਿਨ ਵਾਂਗ ਬਣਾ ਰਹੇ ਹੋਂ।

Nehemiah 13:8
ਮੈਨੂੰ ਬੜਾ ਕਰੋਧ ਆਇਆ ਤੇ ਮੈਂ ਟੋਬੀਯਾਹ ਦੀਆਂ ਸਾਰੀਆਂ ਵਸਤਾਂ ਕਮਰੇ ‘ਚੋਂ ਬਾਹਰ ਸੁੱਟ ਦਿੱਤੀਆਂ।

Nehemiah 5:7
ਪਹਿਲਾਂ ਮੈਂ ਆਪਣੇ-ਆਪ ਤੇ ਕਾਬੂ ਪਾਇਆ ਅਤੇ ਫਿਰ ਮੈਂ ਸੱਜਣਾ ਅਤੇ ਹਾਕਮਾਂ ਦੇ ਖਿਲਾਫ਼ ਦੋਸ਼ ਲਗਾਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਆਪਣੇ ਹੀ ਲੋਕਾਂ ਨੂੰ ਕਰਜ਼ਾ ਦੇ ਕੇ ਉਨ੍ਹਾਂ ਨੂੰ ਵਿਆਜ ਦੇਣ ਲਈ ਮਜਬੂਰ ਕਰ ਰਹੇ ਹੋ।” ਫਿਰ ਮੈਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਖਿਲਾਫ਼ ਇੱਕ ਸਭਾ ਲਈ ਇਕੱਠਿਆਂ ਕੀਤਾ।

1 Kings 21:19
ਉਸ ਨੂੰ ਆਖੀਂ ਕਿ ਮੈਂ, ਯਹੋਵਾਹ ਨੇ ਉਸ ਨੂੰ ਆਖਿਆ ਹੈ, ‘ਅਹਾਬ! ਤੂੰ ਨਾਬੋਥ ਨੂੰ ਮਾਰਿਆ ਹੈ ਤੇ ਹੁਣ ਤੂੰ ਉਸਦੀ ਜ਼ਮੀਨ ਹਥਿਆ ਰਿਹਾ ਹੈਂ। ਇਸ ਲਈ ਮੈਂ ਤੈਨੂੰ ਇਹ ਦੱਸ ਦੇਵਾਂ ਕਿ ਜਿਸ ਜਗ੍ਹਾ ਨਾਬੋਥ ਦੀ ਮੌਤ ਹੋਈ ਹੈ, ਠੀਕ ਉਸੇ ਥਾਵੇਂ ਤੇਰੀ ਵੀ ਮੌਤ ਹੋਵੇਗੀ।’”

1 Samuel 3:13
ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।

Leviticus 19:17
“ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ।