Psalm 100:4
ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
Psalm 100:4 in Other Translations
King James Version (KJV)
Enter into his gates with thanksgiving, and into his courts with praise: be thankful unto him, and bless his name.
American Standard Version (ASV)
Enter into his gates with thanksgiving, And into his courts with praise: Give thanks unto him, and bless his name.
Bible in Basic English (BBE)
Come into his doors with joy, and into his house with praise; give him honour, blessing his name.
Darby English Bible (DBY)
Enter into his gates with thanksgiving [and] into his courts with praise; give thanks unto him, bless his name:
World English Bible (WEB)
Enter into his gates with thanksgiving, Into his courts with praise. Give thanks to him, and bless his name.
Young's Literal Translation (YLT)
Enter ye His gates with thanksgiving, His courts with praise, Give ye thanks to Him, bless ye His Name.
| Enter | בֹּ֤אוּ | bōʾû | BOH-oo |
| into his gates | שְׁעָרָ֨יו׀ | šĕʿārāyw | sheh-ah-RAV |
| thanksgiving, with | בְּתוֹדָ֗ה | bĕtôdâ | beh-toh-DA |
| and into his courts | חֲצֵרֹתָ֥יו | ḥăṣērōtāyw | huh-tsay-roh-TAV |
| praise: with | בִּתְהִלָּ֑ה | bithillâ | beet-hee-LA |
| be thankful | הֽוֹדוּ | hôdû | HOH-doo |
| unto him, and bless | ל֝֗וֹ | lô | loh |
| his name. | בָּרֲכ֥וּ | bārăkû | ba-ruh-HOO |
| שְׁמֽוֹ׃ | šĕmô | sheh-MOH |
Cross Reference
Psalm 116:17
ਮੈਂ ਤੁਹਾਡੇ ਅੱਗੇ ਧੰਨਵਾਦ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।
Hebrews 13:15
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
Psalm 96:2
ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ। ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।
Colossians 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
Isaiah 35:10
ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
Psalm 145:1
ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
Psalm 103:1
ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
Psalm 66:13
ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
1 Chronicles 29:13
ਇਸ ਲਈ ਹੁਣ ਹੇ ਸਾਡੇ ਪਰਮੇਸੁਰ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪੀ ਨਾਮ ਦੀ ਮਹਿਮਾ ਕਰਦੇ ਹਾਂ।
Psalm 103:20
ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ, ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ। ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।
Psalm 65:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।
1 Chronicles 29:20
ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।