Psalm 103:3 in Punjabi

Punjabi Punjabi Bible Psalm Psalm 103 Psalm 103:3

Psalm 103:3
ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।

Psalm 103:2Psalm 103Psalm 103:4

Psalm 103:3 in Other Translations

King James Version (KJV)
Who forgiveth all thine iniquities; who healeth all thy diseases;

American Standard Version (ASV)
Who forgiveth all thine iniquities; Who healeth all thy diseases;

Bible in Basic English (BBE)
He has forgiveness for all your sins; he takes away all your diseases;

Darby English Bible (DBY)
Who forgiveth all thine iniquities, who healeth all thy diseases;

World English Bible (WEB)
Who forgives all your sins; Who heals all your diseases;

Young's Literal Translation (YLT)
Who is forgiving all thine iniquities, Who is healing all thy diseases,

Who
forgiveth
הַסֹּלֵ֥חַhassōlēaḥha-soh-LAY-ak
all
לְכָלlĕkālleh-HAHL
thine
iniquities;
עֲוֹנֵ֑כִיʿăwōnēkîuh-oh-NAY-hee
healeth
who
הָ֝רֹפֵ֗אhārōpēʾHA-roh-FAY
all
לְכָלlĕkālleh-HAHL
thy
diseases;
תַּחֲלוּאָֽיְכִי׃taḥălûʾāyĕkîta-huh-loo-AH-yeh-hee

Cross Reference

Jeremiah 17:14
ਯਿਰਮਿਯਾਹ ਦੀ ਤੀਜੀ ਸ਼ਿਕਾਇਤ ਯਹੋਵਾਹ ਜੀ, ਜੇ ਤੁਸੀਂ ਮੈਨੂੰ ਅਰੋਗ ਕਰਦੇ ਹੋ ਤਾਂ ਮੈਂ ਸੱਚਮੁੱਚ ਅਰੋਗ ਹੋਵਾਂਗਾ। ਜੇ ਤੁਸੀਂ ਮੈਨੂੰ ਬਚਾਵੋਂਗੇ, ਤਾਂ ਮੈਂ ਸੱਚਮੁੱਚ ਬਚ ਜਾਵਾਂਗਾ। ਯਹੋਵਾਹ ਜੀ, ਮੈਂ ਤੁਹਾਡੀ ਉਸਤਤ ਕਰਦਾ ਹਾਂ!

Exodus 15:26
ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”

Mark 2:5
ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”

Isaiah 43:25
“ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।

Psalm 30:2
ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਤੇ ਤੁਸਾਂ ਮੈਨੂੰ ਨਿਰੋਗ ਕੀਤਾ।

Psalm 41:3
ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ। ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।

Psalm 130:8
ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।

Mark 2:10
ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸ ਨੇ ਅਧਰੰਗੀ ਨੂੰ ਆਖਿਆ,

James 5:15
ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।

Luke 7:47
ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”

Isaiah 33:24
ਇੱਥੇ ਰਹਿਣ ਵਾਲਾ ਕੋਈ ਬੰਦਾ ਵੀ ਇਹ ਨਹੀਂ ਆਖੇਗਾ, “ਮੈਂ ਬਿਮਾਰ ਹਾਂ।” ਇੱਥੇ ਰਹਿਣ ਵਾਲੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਪ ਬਖਸ਼ੇ ਗਏ ਹਨ।

Psalm 147:3
ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ। ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ।

Numbers 12:13
ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ ਕਿਰਪਾ ਕਰਕੇ ਇਸ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉ।”

Ephesians 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।

Matthew 9:2
ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”

Isaiah 53:5
ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ।

Psalm 107:17
ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢੰਗਾਂ ਕਾਰਣ ਮੂਰਖ ਬਣ ਗਏ।

Psalm 38:1
ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।

Exodus 34:7
ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ ਭੁੱਲਦਾ। ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨ੍ਹਾਂ ਦੇ ਪੁੱਤ, ਪੋਤੇ ਅਤੇ ਪੜਪੋਤੇ ਵੀ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਲਈ, ਦੁੱਖ ਭੋਗਣਗੇ।”

Numbers 21:7
ਲੋਕ ਮੂਸਾ ਕੋਲ ਆਏ ਅਤੇ ਆਖਿਆ, “ਅਸੀਂ ਜਾਣਦੇ ਹਾਂ ਕਿ ਜਦੋਂ ਅਸੀਂ ਯਹੋਵਾਹ ਦੇ ਅਤੇ ਤੇਰੇ ਵਿਰੁੱਧ ਬੋਲਿਆ ਤਾਂ ਅਸੀਂ ਪਾਪ ਕੀਤਾ। ਯਹੋਵਾਹ ਅੱਗੇ ਪ੍ਰਾਰਥਨਾ ਕਰ। ਉਸ ਨੂੰ ਆਖ ਕਿ ਇਨ੍ਹਾਂ ਸੱਪਾਂ ਨੂੰ ਦੂਰ ਹਟਾ ਲਵੇ।” ਇਸ ਲਈ ਮੂਸਾ ਨੇ ਲੋਕਾਂ ਲਈ ਪ੍ਰਾਰਥਨਾ ਕੀਤੀ।

2 Samuel 12:13
ਤਦ ਦਾਊਦ ਨੇ ਨਾਥਾਨ ਨੂੰ ਕਿਹਾ, “ਮੈਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।” ਨਾਥਾਨ ਨੇ ਦਾਊਦ ਨੂੰ ਕਿਹਾ, “ਯਹੋਵਾਹ ਨੇ ਵੀ ਤੇਰਾ ਪਾਪ ਬਖਸ਼ਿਆ ਤੂੰ ਮਰੇਂਗਾ ਨਹੀਂ।

Psalm 32:1
ਦਾਊਦ ਦਾ ਇੱਕ ਭੱਗਤੀ ਗੀਤ। ਬੰਦਾ ਬਹੁਤ ਪ੍ਰਸੰਨ ਹੁੰਦਾ ਹੈ, ਜਦੋਂ ਉਸ ਦੇ ਪਾਪ ਬਖਸ਼ੇ ਜਾਂਦੇ ਹਨ। ਉਹ ਬੰਦਾ ਬਹੁਤ ਸੁਭਾਗਾ ਹੈ ਜਦੋਂ ਉਸ ਦੇ ਪਾਪ ਮਿਟਾਏ ਜਾਂਦੇ ਹਨ।

Psalm 51:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।

Psalm 41:8
ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ। ਇਸੇ ਕਾਰਣ ਉਹ ਬਿਮਾਰ ਹੈ। ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।”