Psalm 105:36
ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਹਿਲੋਠਾ ਬੱਚਾ ਮਾਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ।
Psalm 105:36 in Other Translations
King James Version (KJV)
He smote also all the firstborn in their land, the chief of all their strength.
American Standard Version (ASV)
He smote also all the first-born in their land, The chief of all their strength.
Bible in Basic English (BBE)
He put to death the first child of every family in the land, the first-fruits of their strength.
Darby English Bible (DBY)
And he smote every firstborn in their land, the firstfruits of all their vigour.
World English Bible (WEB)
He struck also all the firstborn in their land, The first fruits of all their manhood.
Young's Literal Translation (YLT)
And He smiteth every first-born in their land, The first-fruit of all their strength,
| He smote | וַיַּ֣ךְ | wayyak | va-YAHK |
| also all | כָּל | kāl | kahl |
| the firstborn | בְּכ֣וֹר | bĕkôr | beh-HORE |
| land, their in | בְּאַרְצָ֑ם | bĕʾarṣām | beh-ar-TSAHM |
| the chief | רֵ֝אשִׁ֗ית | rēʾšît | RAY-SHEET |
| of all | לְכָל | lĕkāl | leh-HAHL |
| their strength. | אוֹנָֽם׃ | ʾônām | oh-NAHM |
Cross Reference
Genesis 49:3
ਰਊਬੇਨ “ਰਊਬੇਨ, ਤੂੰ ਮੇਰਾ ਪਹਿਲੋਠਾ ਪੁੱਤਰ ਹੈਂ, ਤੂੰ ਮੇਰਾ ਪਹਿਲਾ ਬੱਚਾ ਹੈ, ਮੇਰੀ ਮਰਦਾਨਗੀ ਦਾ ਪਹਿਲਾ ਸਬੂਤ। ਤੂੰ ਮੇਰੇ ਸਾਰੇ ਪੁੱਤਰਾਂ ਵਿੱਚੋਂ ਸਭ ਤੋਂ ਇੱਜ਼ਤਦਾਰ ਅਤੇ ਸ਼ਕਤੀਸ਼ਾਲੀ ਸ਼ੇਰ ਸੀ।
Psalm 78:51
ਪਰਮੇਸ਼ੁਰ ਨੇ ਮਿਸਰ ਦੇ ਪਹਿਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਹਿਲੋਠੇ ਪੁੱਤਰ ਨੂੰ ਮਾਰ ਦਿੱਤਾ।
Psalm 135:8
ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।
Psalm 136:10
ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Exodus 4:23
ਯਹੋਵਾਹ ਆਖਦਾ ਹੈ, ‘ਇਸਰਾਏਲ ਮੇਰਾ ਪਹਿਲੋਠਾ ਪੁੱਤਰ ਹੈ। ਅਤੇ ਮੈਂ ਤੈਨੂੰ ਆਖ ਰਿਹਾ ਹਾਂ ਕਿ ਮੇਰੇ ਪੁੱਤਰ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ। ਜੇ ਤੂੰ ਇਸਰਾਏਲ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਤੇਰੇ ਪਹਿਲੋਠੇ ਪੁੱਤਰ ਨੂੰ ਮਾਰ ਦਿਆਂਗਾ।’”
Exodus 11:4
ਮੂਸਾ ਨੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅੱਜ ਅੱਧੀ ਰਾਤ ਨੂੰ, ਮੈਂ ਮਿਸਰ ਵਿੱਚੋਂ ਲੰਘਾਂਗਾ,
Exodus 12:12
“ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੋਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ।
Exodus 12:29
ਅੱਧੀ ਰਾਤ ਵੇਲੇ, ਯਹੋਵਾਹ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ, ਫ਼ਿਰਊਨ ਨੇ ਪਹਿਲੋਠੇ ਤੋਂ ਲੈ ਕੇ ਕੈਦਖਾਨੇ ਵਿੱਚ ਬੈਠੇ ਕੈਦੀ ਦੇ ਪਹਿਲੋਠੇ ਪੁੱਤਰ ਤੱਕ। ਸਾਰੇ ਪਹਿਲੋਠੇ ਜਾਨਵਰ ਵੀ ਮਰ ਗਏ।
Hebrews 11:28
ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿੜਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿੜਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸੱਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।