Psalm 105:6
ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ। ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।
Psalm 105:6 in Other Translations
King James Version (KJV)
O ye seed of Abraham his servant, ye children of Jacob his chosen.
American Standard Version (ASV)
O ye seed of Abraham his servant, Ye children of Jacob, his chosen ones.
Bible in Basic English (BBE)
O you seed of Abraham, his servant, you children of Jacob, his loved ones.
Darby English Bible (DBY)
Ye seed of Abraham his servant, ye sons of Jacob, his chosen ones.
World English Bible (WEB)
You seed of Abraham, his servant, You children of Jacob, his chosen ones.
Young's Literal Translation (YLT)
O seed of Abraham, His servant, O sons of Jacob, His chosen ones.
| O ye seed | זֶ֭רַע | zeraʿ | ZEH-ra |
| of Abraham | אַבְרָהָ֣ם | ʾabrāhām | av-ra-HAHM |
| servant, his | עַבְדּ֑וֹ | ʿabdô | av-DOH |
| ye children | בְּנֵ֖י | bĕnê | beh-NAY |
| of Jacob | יַעֲקֹ֣ב | yaʿăqōb | ya-uh-KOVE |
| his chosen. | בְּחִירָֽיו׃ | bĕḥîrāyw | beh-hee-RAIV |
Cross Reference
Exodus 3:6
ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
Romans 9:4
ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿੱਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
John 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
Isaiah 44:1
ਯਹੋਵਾਹ ਹੀ ਕੇਵਲ ਇੱਕੋ-ਇੱਕ ਪਰਮੇਸ਼ੁਰ ਹੈ “ਯਾਕੂਬ, ਤੂੰ ਮੇਰਾ ਸੇਵਕ ਹੈਂ। ਸੁਣ ਮੇਰੀ ਗੱਲ! ਇਸਰਾਏਲ, ਮੈਂ ਤੈਨੂੰ ਚੁਣਿਆ ਸੀ। ਸੁਣ ਉਹ ਗੱਲਾਂ ਜਿਹੜੀਆਂ ਮੈਂ ਆਖਦਾ ਹਾਂ!
Isaiah 41:14
ਮੁੱਲਵਾਨ ਯਹੂਦਾਹ, ਭੈਭੀਤ ਨਾ ਹੋ! ਮੇਰੇ ਪਿਆਰੇ ਇਸਰਾਏਲ ਦੇ ਬੰਦਿਓ, ਡਰੋ ਨਾ! ਮੈਂ ਸੱਚਮੁੱਚ ਤੁਹਾਡੀ ਸਹਾਇਤਾ ਕਰਾਂਗਾ।” ਯਹੋਵਾਹ ਨੇ ਖੁਦ ਆਖੀਆਂ ਇਹ ਗੱਲਾਂ। ਇਸਰਾਏਲ ਦਾ ਪਵਿੱਤਰ ਪੁਰੱਖ, ਉਹ ਜੋ ਤੁਹਾਨੂੰ ਬਚਾਉਂਦਾ ਹੈ, ਉਸ ਨੇ ਆਖੀਆਂ ਇਹ ਗੱਲਾਂ:
Isaiah 41:8
ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।
Psalm 135:4
ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।
Psalm 106:5
ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ। ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ। ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।
Psalm 105:42
ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।
Deuteronomy 7:6
ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉੱਤਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ਼ ਉਸ ਦੇ ਹਨ।
1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।