Psalm 106:37
ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ।
Psalm 106:37 in Other Translations
King James Version (KJV)
Yea, they sacrificed their sons and their daughters unto devils,
American Standard Version (ASV)
Yea, they sacrificed their sons and their daughters unto demons,
Bible in Basic English (BBE)
They even made offerings of their sons and their daughters to evil spirits,
Darby English Bible (DBY)
And they sacrificed their sons and their daughters unto demons,
World English Bible (WEB)
Yes, they sacrificed their sons and their daughters to demons.
Young's Literal Translation (YLT)
And they sacrifice their sons And their daughters to destroyers,
| Yea, they sacrificed | וַיִּזְבְּח֣וּ | wayyizbĕḥû | va-yeez-beh-HOO |
| אֶת | ʾet | et | |
| sons their | בְּ֭נֵיהֶם | bĕnêhem | BEH-nay-hem |
| and their daughters | וְאֶת | wĕʾet | veh-ET |
| unto devils, | בְּנֽוֹתֵיהֶ֗ם | bĕnôtêhem | beh-noh-tay-HEM |
| לַשֵּֽׁדִים׃ | laššēdîm | la-SHAY-deem |
Cross Reference
2 Kings 16:3
ਅਹਾਜ਼ ਇਸਰਾਏਲ ਦੇ ਰਾਜਿਆਂ ਵਾਂਗ ਜੀਵਿਆ ਉਸ ਨੇ ਆਪਣੇ ਪੁੱਤਰ ਨੂੰ ਵੀ ਅੱਗ ਵਿੱਚ ਬਲੀ ਦੇ ਦਿੱਤਾ। ਉਸ ਨੇ ਉਹੀ ਭਿਆਨਕ ਪਾਪ ਕੀਤੇ ਜੋ ਉਨ੍ਹਾਂ ਲੋਕਾਂ ਨੇ ਕੀਤੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਧਰਤੀ ਤੋਂ ਪਹਿਲਾਂ ਬਾਹਰ ਧੱਕਿਆਂ ਸੀ।
1 Corinthians 10:20
ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।
2 Kings 17:17
ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜ੍ਹਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸਿਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਹੀ ਕੀਤਾ
Deuteronomy 32:17
ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ। ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ, ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ।
Ezekiel 23:37
ਉਨ੍ਹਾਂ ਨੇ ਵਿਭਚਾਰ ਕੀਤਾ ਹੈ। ਉਹ ਕਤਲ ਦੇ ਦੋਸ਼ੀ ਹਨ। ਉਨ੍ਹਾਂ ਨੇ ਬਦਕਾਰਾਂ ਵਾਂਗ ਵਿਹਾਰ ਕੀਤਾ-ਉਹ ਮੈਨੂੰ ਛੱਡ ਕੇ ਆਪਣੇ ਬੁੱਤਾਂ ਨਾਲ ਹੋ ਗਏ। ਉਨ੍ਹਾਂ ਨੇ ਮੇਰੇ ਬੱਚੇ ਪੈਦਾ ਕੀਤੇ ਸਨ। ਪਰ ਉਨ੍ਹਾਂ ਨੇ ਉਨ੍ਹਾਂ ਨੂੰ ਅੱਗ ਵਿੱਚੋਂ ਗੁਜ਼ਰਨ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਆਪਣੇ ਬੁੱਤਾਂ ਨੂੰ ਭੋਜਨ ਦੇਣ ਲਈ ਕੀਤਾ।
Ezekiel 20:26
ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੁਗਾਤਾਂ ਨਾਲ ਨਾਪਾਕ ਹੋਣ ਦਿੱਤਾ। ਉਨ੍ਹਾਂ ਨੇ ਆਪਣੇ ਜੇਠੇ ਪੁੱਤਰਾਂ ਦੀ ਬਲੀ ਚੜ੍ਹਾਉਣੀ ਵੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਮੈਂ ਹੀ ਯਹੋਵਾਹ ਹਾਂ।’
Ezekiel 16:20
ਪਰਮੇਸ਼ੁਰ ਨੇ ਆਖਿਆ, “ਤੂੰ ਸਾਡੇ ਪੁੱਤਰਾਂ ਅਤੇ ਧੀਆਂ ਨੂੰ ਲੈ ਗਈ ਜਿਨ੍ਹਾਂ ਨੂੰ ਤੂੰ ਮੇਰੀ ਖਾਤਰ ਜਨਮ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਮਾਰ ਕੇ ਝੂਠੇ ਦੇਵਤਿਆਂ ਅੱਗੇ ਉਨ੍ਹਾਂ ਦੀ ਬਲੀ ਚੜ੍ਹਾ ਦਿੱਤੀ। ਕੀ ਤੇਰੀ ਵੇਸਵਾਈ ਦਾ ਵਜਨ ਕਾਫੀ ਨਹੀਂ ਸੀ।
Jeremiah 7:31
ਯਹੂਦਾਹ ਦੇ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਤੋਂਫਬ ਦੀਆਂ ਉੱਚੀਆਂ ਥਾਵਾਂ ਉਸਾਰ ਲਈਆਂ ਹਨ। ਉਨ੍ਹਾਂ ਥਾਵਾਂ ਉੱਤੇ ਲੋਕਾਂ ਨੇ ਆਪਣੇ ਹੀ ਧੀਆਂ ਪੁੱਤਰਾਂ ਨੂੰ ਕਤਲ ਕਰ ਦਿੱਤਾ ਹੈ-ਉਨ੍ਹਾਂ ਨੇ ਉਨ੍ਹਾਂ ਨੂੰ ਬਲੀਆਂ ਵਜੋਂ ਚੜ੍ਹਾ ਦਿੱਤਾ ਹੈ। ਇਹ ਉਹ ਗੱਲ ਹੈ ਜਿਸਦਾ ਮੈਂ ਕਦੇ ਆਦੇਸ਼ ਨਹੀਂ ਦਿੱਤਾ ਸੀ। ਇਹੋ ਜਿਹੀ ਗੱਲ ਤਾਂ ਮੇਰੇ ਮਨ ਵਿੱਚ ਵੀ ਕਦੇ ਨਹੀਂ ਸੀ ਆਈ!
Isaiah 57:5
ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।
2 Kings 21:6
ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ। ਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ।
Deuteronomy 12:30
ਜਦੋਂ ਅਜਿਹਾ ਵਾਪਰੇ, ਧਿਆਨ ਰੱਖਣਾ! ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ। ਇਸ ਲਈ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਦੇ ਸ਼ਿਕਂਜੇ ਵਿੱਚ ਨਾ ਫ਼ਸਣਾ। ਧਿਆਨ ਰੱਖਣਾ! ਉਨ੍ਹਾਂ ਦੇਵਤਿਆਂ ਕੋਲ ਸਹਾਇਤਾ ਲਈ ਨਾ ਜਾਣਾ। ਤੁਹਾਨੂੰ ਇਹ ਨਹੀਂ ਆਖਣਾ ਚਾਹੀਦਾ, ‘ਉਹ ਲੋਕ ਇਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਇਸ ਲਈ ਮੈਂ ਵੀ ਉਵੇਂ ਹੀ ਕਰਾਂਗਾ।’
Leviticus 17:7
ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ।
Romans 9:20
ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
Ezekiel 23:47
ਫ਼ੇਰ ਉਹ ਭੀੜ ਇਨ੍ਹਾਂ ਉੱਤੇ ਪੱਥਰ ਸੁੱਟੇਗੀ ਅਤੇ ਇਨ੍ਹਾਂ ਨੂੰ ਮਾਰ ਦੇਵੇਗੀ। ਫ਼ੇਰ ਉਹ ਭੀੜ ਆਪਣੀਆਂ ਤਲਵਾਰਾਂ ਨਾਲ ਔਰਤਾਂ ਦੇ ਟੋਟੇ ਕਰ ਦੇਵੇਗੀ। ਉਹ ਉਨ੍ਹਾਂ ਦੇ ਬੱਚਿਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਘਰਾਂ ਨੂੰ ਜਲਾ ਦੇਵੇਗੀ।
Jeremiah 32:35
“ਉਨ੍ਹਾਂ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਝੂਠੇ ਦੇਵਤੇ ਬਾਲ ਲਈ ਉੱਚੀਆਂ ਥਾਵਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਉਪਾਸਨਾ ਸਥਾਨ ਇਸ ਲਈ ਬਣਾਏ ਹਨ ਤਾਂ ਜੋ ਉਹ ਮੋਲਕ ਨੂੰ ਆਪਣੇ ਧੀਆਂ ਪੁੱਤਰਾਂ ਦੀ ਬਲੀ ਦੇ ਸੱਕਣ। ਮੈਂ ਕਦੇ ਵੀ ਉਨ੍ਹਾਂ ਨੂੰ ਇਹੋ ਜਿਹੀ ਭਿਆਨਕ ਗੱਲ ਕਰਨ ਦਾ ਆਦੇਸ਼ ਨਹੀਂ ਸੀ ਦਿੱਤਾ। ਮੈਂ ਤਾਂ ਕਦੇ ਅਜਿਹੀਆਂ ਗੱਲਾਂ ਕਰਨ ਬਾਰੇ ਸੋਚਿਆ ਵੀ ਨਹੀਂ ਸੀ, ਜੋ ਯਹੂਦਾਹ ਤੋਂ ਪਾਪ ਕਰਾਉਣ।
2 Chronicles 11:15
ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਬੁੱਤਾਂ ਨੂੰ ਥਾਪਿਆ।
Deuteronomy 18:10
ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ।