Psalm 107:22
ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਧੰਨਵਾਦ ਵਜੋਂ ਉਸ ਅੱਗੇ ਬਲੀਆਂ ਚੜ੍ਹਾਵੋ। ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ।
Psalm 107:22 in Other Translations
King James Version (KJV)
And let them sacrifice the sacrifices of thanksgiving, and declare his works with rejoicing.
American Standard Version (ASV)
And let them offer the sacrifices of thanksgiving, And declare his works with singing.
Bible in Basic English (BBE)
Let them make offerings of praise, giving news of his works with cries of joy.
Darby English Bible (DBY)
And let them offer the sacrifices of thanksgiving, and declare his works in joyful song.
World English Bible (WEB)
Let them offer the sacrifices of thanksgiving, And declare his works with singing.
Young's Literal Translation (YLT)
And they sacrifice sacrifices of thanksgiving, And recount His works with singing.
| And let them sacrifice | וְ֭יִזְבְּחוּ | wĕyizbĕḥû | VEH-yeez-beh-hoo |
| the sacrifices | זִבְחֵ֣י | zibḥê | zeev-HAY |
| thanksgiving, of | תוֹדָ֑ה | tôdâ | toh-DA |
| and declare | וִֽיסַפְּר֖וּ | wîsappĕrû | vee-sa-peh-ROO |
| his works | מַעֲשָׂ֣יו | maʿăśāyw | ma-uh-SAV |
| with rejoicing. | בְּרִנָּֽה׃ | bĕrinnâ | beh-ree-NA |
Cross Reference
Psalm 118:17
ਮੈਂ ਜੀਵਾਂਗਾ, ਮਰਾਂਗਾ ਨਹੀਂ ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।
Psalm 50:14
ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ। ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ। ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ। ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
Psalm 9:11
ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।
Psalm 116:17
ਮੈਂ ਤੁਹਾਡੇ ਅੱਗੇ ਧੰਨਵਾਦ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।
Psalm 73:28
ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ। ਅਤੇ ਮੇਰੇ ਲਈ ਇਹ ਸ਼ੁਭ ਹੈ। ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ। ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।
Leviticus 7:12
ਜੇਕਰ ਉਹ ਧੰਨਵਾਦ ਲਈ ਸੁੱਖ-ਸਾਂਦ ਦੀ ਭੇਟ ਲਿਆਉਂਦਾ, ਉਸ ਨੂੰ ਤੇਲ ਨਾਲ ਮਿਲੀ ਬੇਖਮੀਰੀ ਰੋਟੀ, ਬੇਖਮੀਰੀਆਂ ਮਠੀਆਂ ਉੱਤੇ ਤੇਲ ਪਾਕੇ ਅਤੇ ਤੇਲ ਨਾਲ ਮਿਲੇ ਹੋਏ ਮੈਦੇ ਦੇ ਕੇਕ ਵੀ ਲਿਆਉਣੇ ਚਾਹੀਦੇ ਹਨ।
1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
1 Peter 2:5
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
Hebrews 13:15
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
Isaiah 12:4
ਫ਼ੇਰ ਤੁਸੀਂ ਆਖੋਗੇ, “ਯਹੋਵਾਹ ਦੀ ਉਸਤਤ ਹੋਵੇ! ਉਸ ਦੇ ਨਾਮ ਦੀ ਉਪਾਸਨਾ ਕਰੋ! ਉਸ ਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!”
Psalm 116:12
ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸੱਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।
Psalm 105:1
ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।