Psalm 107:32
ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।
Psalm 107:32 in Other Translations
King James Version (KJV)
Let them exalt him also in the congregation of the people, and praise him in the assembly of the elders.
American Standard Version (ASV)
Let them exalt him also in the assembly of the people, And praise him in the seat of the elders.
Bible in Basic English (BBE)
Let them give glory to him in the meeting of the people, and praise among the chiefs.
Darby English Bible (DBY)
Let them exalt him also in the congregation of the people, and praise him in the session of the elders.
World English Bible (WEB)
Let them exalt him also in the assembly of the people, And praise him in the seat of the elders.
Young's Literal Translation (YLT)
And they exalt Him in the assembly of the people, And in the seat of the elders praise Him.
| Let them exalt | וִֽ֭ירוֹמְמוּהוּ | wîrômĕmûhû | VEE-roh-meh-moo-hoo |
| him also in the congregation | בִּקְהַל | biqhal | beek-HAHL |
| people, the of | עָ֑ם | ʿām | am |
| and praise | וּבְמוֹשַׁ֖ב | ûbĕmôšab | oo-veh-moh-SHAHV |
| assembly the in him | זְקֵנִ֣ים | zĕqēnîm | zeh-kay-NEEM |
| of the elders. | יְהַלְלֽוּהוּ׃ | yĕhallûhû | yeh-hahl-LOO-hoo |
Cross Reference
Psalm 22:25
ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ। ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।
Psalm 22:22
ਯਹੋਵਾਹ, ਮੈਂ ਆਪਣੇ ਭਰਾਵਾਂ ਨੂੰ ਤੁਹਾਡੇ ਬਾਰੇ ਦੱਸਾਂਗਾ। ਮੈਂ ਵੱਡੀ ਸੰਗਤ ਵਿੱਚ ਤੁਹਾਡੀ ਉਸਤਤਿ ਕਰਾਂਗਾ।
Psalm 99:5
ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।
Isaiah 25:1
ਪਰਮੇਸ਼ੁਰ ਦੀ ਉਸਤਤ ਦਾ ਗੀਤ ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।
Acts 4:8
ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।
Isaiah 12:4
ਫ਼ੇਰ ਤੁਸੀਂ ਆਖੋਗੇ, “ਯਹੋਵਾਹ ਦੀ ਉਸਤਤ ਹੋਵੇ! ਉਸ ਦੇ ਨਾਮ ਦੀ ਉਪਾਸਨਾ ਕਰੋ! ਉਸ ਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!”
Psalm 119:46
ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ। ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
Psalm 111:1
ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
Psalm 99:9
ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।
Psalm 66:16
ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ, ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।
Psalm 46:10
ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
Psalm 40:9
ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।
Psalm 35:18
ਯਹੋਵਾਹ, ਮੈਂ ਵੱਡੀ ਸਭਾ ਵਿੱਚ ਤੁਹਾਡੀ ਉਸਤਤਿ ਕਰਾਂਗਾ। ਮੈਂ ਤੁਹਾਡੀ ਉਸਤਤਿ ਕਰਾਂਗਾ, ਜਦੋਂ ਮੈਂ ਸ਼ਕਤੀਸ਼ਾਲੀ ਲੋਕਾਂ ਦੇ ਸੰਗ ਹੋਵਾਂਗਾ।
Psalm 18:46
ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।
Exodus 15:2
ਯਹੋਵਾਹ ਮੇਰੀ ਤਾਕਤ ਅਤੇ ਮੇਰੀ ਮੁਕਤੀ ਹੈ। ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ। ਇਹ ਮੇਰਾ ਪਰਮੇਸ਼ੁਰ ਹੈ, ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ। ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ, ਅਤੇ ਮੈਂ ਉਸਦਾ ਆਦਰ ਕਰਦਾ ਹਾਂ।