Psalm 107:38
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
Psalm 107:38 in Other Translations
King James Version (KJV)
He blesseth them also, so that they are multiplied greatly; and suffereth not their cattle to decrease.
American Standard Version (ASV)
He blesseth them also, so that they are multiplied greatly; And he suffereth not their cattle to decrease.
Bible in Basic English (BBE)
He gives them his blessing so that they are increased greatly, and their cattle do not become less.
Darby English Bible (DBY)
And he blesseth them, so that they are multiplied greatly; and he suffereth not their cattle to decrease.
World English Bible (WEB)
He blesses them also, so that they are multiplied greatly. He doesn't allow their cattle to decrease.
Young's Literal Translation (YLT)
And He blesseth them, and they multiply exceedingly, And their cattle He doth not diminish.
| He blesseth | וַיְבָרֲכֵ֣ם | waybārăkēm | vai-va-ruh-HAME |
| multiplied are they that so also, them | וַיִּרְבּ֣וּ | wayyirbû | va-yeer-BOO |
| greatly; | מְאֹ֑ד | mĕʾōd | meh-ODE |
| not suffereth and | וּ֝בְהֶמְתָּ֗ם | ûbĕhemtām | OO-veh-hem-TAHM |
| their cattle | לֹ֣א | lōʾ | loh |
| to decrease. | יַמְעִֽיט׃ | yamʿîṭ | yahm-EET |
Cross Reference
Exodus 1:7
ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।
Genesis 17:20
“ਤੂੰ ਇਸਮਾਏਲ ਦਾ ਜ਼ਿਕਰ ਕੀਤਾ ਸੀ। ਅਤੇ ਮੈਂ ਸੁਣ ਲਿਆ ਹੈ। ਮੈਂ ਉਸ ਨੂੰ ਅਸੀਸ ਦੇਵਾਂਗਾ। ਉਸ ਦੇ ਬਹੁਤ ਸਾਰੇ ਬੱਚੇ ਹੋਣਗੇ। ਉਹ ਬਾਰ੍ਹਾਂ ਮਹਾਨ ਆਗੂਆਂ ਦਾ ਪਿਤਾ ਹੋਵੇਗਾ। ਉਸਦਾ ਪਰਿਵਾਰ ਇੱਕ ਮਹਾਨ ਕੌਮ ਬਣ ਜਾਵੇਗਾ।
Genesis 12:2
ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।
Psalm 144:13
ਸਾਡੇ ਅਨਾਜ ਦੇ ਕੋਠੇ ਸਭ ਤਰ੍ਹਾਂ ਦੀਆਂ ਫ਼ਸਲਾਂ ਨਾਲ ਭਰੇ ਹੋਏ ਹਨ। ਸਾਡੇ ਖੇਤਾਂ ਵਿੱਚ ਹਜ਼ਾਰਾਂ ਹੀ ਭੇਡਾਂ ਹਨ।
Psalm 128:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
Deuteronomy 7:14
“ਤੁਹਾਨੂੰ ਸਮੂਹ ਲੋਕਾਂ ਨਾਲੋਂ ਵੱਧ ਅਸੀਸਾਂ ਪ੍ਰਾਪਤ ਹੋਣਗੀਆਂ। ਹਰ ਪਤੀ ਅਤੇ ਪਤਨੀ ਔਲਾਦ ਪੈਦਾ ਕਰਨ ਦੇ ਯੋਗ ਹੋਵੇਗਾ। ਤੁਹਾਡੀਆਂ ਗਾਵਾਂ ਵੱਛੇ ਪੈਦਾ ਕਰਨ ਯੋਗ ਹੋਣਗੀਆਂ।
Genesis 17:16
ਮੈਂ ਉਸ ਨੂੰ ਅਸੀਸ ਦੇਵਾਂਗਾ। ਮੈਂ ਉਸ ਨੂੰ ਇੱਕ ਪੁੱਤਰ ਦੇਵਾਂਗਾ ਅਤੇ ਤੂੰ ਉਸਦਾ ਪਿਤਾ ਹੋਵੇਂਗਾ। ਉਹ ਅਨੇਕਾਂ ਨਵੀਆਂ ਕੌਮਾਂ ਦੀ ਮਾਤਾ ਹੋਵੇਗੀ। ਉਸ ਤੋਂ ਕੌਮਾਂ ਦੇ ਰਾਜੇ ਪੈਦਾ ਹੋਣਗੇ।”
Ezekiel 37:26
ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਥਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।
Jeremiah 30:19
ਉਨ੍ਹਾਂ ਥਾਵਾਂ ਦੇ ਲੋਕ ਉਸਤਤ ਦੇ ਗੀਤ ਗਾਉਣਗੇ। ਅਤੇ ਉੱਥੇ ਹਾਸਿਆਂ ਦਾ ਸ਼ੋਰ ਉੱਠੇਗਾ। ਮੈਂ ਉਨ੍ਹਾਂ ਨੂੰ ਢੇਰ ਸਾਰੇ ਬੱਚਿਆਂ ਦਾ ਵਰਦਾਨ ਦੇਵਾਂਗਾ। ਇਸਰਾਏਲ ਅਤੇ ਯਹੂਦਾਹ ਛੋਟੇ ਨਹੀਂ ਹੋਣਗੇ। ਮੈਂ ਉਨ੍ਹਾਂ ਨੂੰ ਇੱਜ਼ਤ ਬਖਸ਼ਾਂਗਾ। ਕੋਈ ਉਨ੍ਹਾਂ ਦੀ ਬੇਕਦਰੀ ਨਹੀਂ ਕਰ ਸੱਕੇਗਾ।
Proverbs 10:22
ਯਹੋਵਾਹ ਦੀ ਅਸੀਸ, ਇਹੀ ਹੈ ਜੋ ਕਿਸੇ ਨੂੰ ਅਮੀਰ ਬਣਾਉਂਦੀ ਹੈ ਅਤੇ ਇਸ ਨਾਲ ਕੋਈ ਕਸ਼ਟ ਨਹੀਂ ਝੱਲਣਾ ਪੈਂਦਾ।
Deuteronomy 30:9
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਦੇ ਬਹੁਤ ਸਾਰੇ ਵੱਛੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫ਼ੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਖਿਆਂ ਦਾ ਭਲਾ ਕਰਕੇ ਹੁੰਦਾ ਸੀ।
Deuteronomy 28:11
“ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵੱਛੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Deuteronomy 28:4
ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।
Exodus 12:38
ਉੱਥੇ ਬਹੁਤ ਸਾਰੀਆਂ ਭੇਡਾਂ ਅਤੇ ਪਸ਼ੂ ਅਤੇ ਹੋਰ ਚੀਜ਼ਾਂ ਸਨ। ਉਨ੍ਹਾਂ ਦੇ ਨਾਲ ਸਫ਼ਰ ਕਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਲੋਕ ਵੀ ਸਨ-ਇਹ ਲੋਕ ਇਸਰਾਏਲੀ ਨਹੀਂ ਸਨ ਪਰ ਇਨ੍ਹਾਂ ਨੇ ਇਸਰਾਏਲ ਦੇ ਲੋਕਾਂ ਨਾਲ ਹੀ ਮਿਸਰ ਛੱਡ ਦਿੱਤਾ ਸੀ।
Exodus 9:3
ਤਾਂ ਯਹੋਵਾਹ ਆਪਣੀ ਸ਼ਕਤੀ ਖੇਤਾਂ ਵਿੱਚਲੇ ਤੁਹਾਡੇ ਪਸ਼ੂਆਂ ਦੇ ਖਿਲਾਫ਼ ਵਰਤੇਗਾ। ਯਹੋਵਾਹ ਤੁਹਾਡੇ ਘੋੜਿਆਂ, ਖੋਤਿਆਂ, ਊਠਾਂ, ਪਸ਼ੂਆਂ ਅਤੇ ਭੇਡਾਂ ਵਿੱਚ ਭਿਆਨਕ ਬਿਮਾਰੀ ਫ਼ੈਲਾ ਦੇਵੇਗਾ।
Genesis 31:9
ਇਸ ਲਈ ਪਰਮੇਸ਼ੁਰ ਨੇ ਤੁਹਾਡੇ ਪਿਤਾ ਕੋਲੋਂ ਜਾਨਵਰ ਖੋਹ ਕੇ ਮੈਨੂੰ ਦੇ ਦਿੱਤੇ ਹਨ।
Genesis 30:43
ਇਸ ਤਰ੍ਹਾਂ ਨਾਲ, ਯਾਕੂਬ ਬਹੁਤ ਅਮੀਰ ਹੋ ਗਿਆ। ਉਸ ਦੇ ਕੋਲ ਵੱਡੇ ਇੱਜੜ ਸਨ, ਬਹੁਤ ਸਾਰੇ ਨੌਕਰ-ਚਾਕਰ, ਊਠ ਅਤੇ ਖੋਤੇ ਸਨ।
Genesis 9:1
ਨਵੀਂ ਸ਼ੁਰੂਆਤ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।
Genesis 1:28
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।”