Psalm 109:26
ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ। ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਬਚਾਉ।
Psalm 109:26 in Other Translations
King James Version (KJV)
Help me, O LORD my God: O save me according to thy mercy:
American Standard Version (ASV)
Help me, O Jehovah my God; Oh save me according to thy lovingkindness:
Bible in Basic English (BBE)
Give me help, O Lord my God; in your mercy be my saviour;
Darby English Bible (DBY)
Help me, Jehovah my God; save me according to thy loving-kindness:
World English Bible (WEB)
Help me, Yahweh, my God. Save me according to your loving kindness;
Young's Literal Translation (YLT)
Help me, O Jehovah my God, Save me, according to Thy kindness.
| Help | עָ֭זְרֵנִי | ʿāzĕrēnî | AH-zeh-ray-nee |
| me, O Lord | יְהוָ֣ה | yĕhwâ | yeh-VA |
| my God: | אֱלֹהָ֑י | ʾĕlōhāy | ay-loh-HAI |
| save O | ה֭וֹשִׁיעֵ֣נִי | hôšîʿēnî | HOH-shee-A-nee |
| me according to thy mercy: | כְחַסְדֶּֽךָ׃ | kĕḥasdekā | heh-hahs-DEH-ha |
Cross Reference
Psalm 119:86
ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸੱਕਦੇ ਹਨ। ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ ਮੇਰੀ ਮਦਦ ਕਰੋ।
Psalm 40:12
ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸੱਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵੱਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।
Psalm 57:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।
Psalm 69:13
ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ; ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ। ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ। ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।
Psalm 69:16
ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ। ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ, ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।
Hebrews 5:7
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।